ਸਿਆਸੀ ਪਾਰਟੀਆਂ ਅਪਣੇ ਦਾਗ਼ੀ ਉਮੀਦਵਾਰਾਂ ਦਾ ਵੇਰਵਾ ਵੈਬਬਾਈਟ 'ਤੇ ਪਾਉਣ : ਸੁਪਰੀਮ ਕੋਰਟ
Published : Feb 13, 2020, 8:24 pm IST
Updated : Feb 13, 2020, 8:24 pm IST
SHARE ARTICLE
file photo
file photo

ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਦੇ ਕਾਰਨ ਵੀ ਦਸਣੇ ਪੈਣਗੇ

ਨਵੀਂ ਦਿੱਲੀ : ਰਾਜਨੀਤੀ ਦੇ ਵਧਦੇ ਅਪਰਾਧੀਕਰਨ ਤੋਂ ਚਿੰਤਿਤ ਸੁਪਰੀਮ ਕੋਰਟ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਿਰੁਧ ਲਟਕਦੇ ਅਪਰਾਧਕ ਮਾਮਲਿਆਂ ਦਾ ਵੇਰਵਾ ਆਪੋ-ਅਪਣੀਆਂ ਵੈਬਸਾਈਟਾਂ 'ਤੇ ਪਾਉਣ। ਸਿਖਰਲੀ ਅਦਾਲਤ ਨੇ ਕਿਹਾ ਕਿ ਰਾਜਸੀ ਪਾਰਟੀਆਂ ਨੂੰ ਅਪਣੀ ਵੈਬਸਾਈਟ 'ਤੇ ਅਜਿਹੇ ਵਿਅਕਤੀਆਂ ਦੀ ਉਮੀਦਵਾਰ ਵਜੋਂ ਚੋਣ ਕਰਨ ਦਾ ਕਾਰਨ ਵੀ ਦਸਣਾ ਪਵੇਗਾ ਜਿਨ੍ਹਾਂ ਵਿਰੁਧ ਅਪਰਾਧਕ ਮਾਮਲੇ ਲਟਕਦੇ ਹਨ।

PhotoPhoto

ਜੱਜ ਆਰ ਐਫ਼ ਨਰੀਮਨ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਅਜਿਹੇ ਉੁਮੀਦਵਾਰਾਂ ਦੀ ਚੋਣ ਨੂੰ ਚੋਣਾਂ ਵਿਚ ਜਿੱਤਣ ਦੀ ਸੰਭਾਵਨਾ ਤੋਂ ਪਾਸੇ, ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਨੂੰ ਤਰਕਸੰਗਤ ਠਹਿਰਾਉਣ ਦਾ ਕਾਰਨ ਵੀ ਦਸਣਾ ਪਵੇਗਾ ਜਿਨ੍ਹਾਂ ਵਿਰੁਧ ਅਪਰਾਧਕ ਮਾਮਲੇ ਲਟਕਦੇ ਹਨ। ਅਦਾਲਤ ਨੇ ਰਾਜਨੀਤੀ ਦੇ ਅਪਰਾਧੀਕਰਨ ਦੇ ਮੁੱਦੇ 'ਤੇ ਸਿਖਰਲੀ ਅਦਾਲਤ ਦੇ ਸਤੰਬਰ 2018 ਦੇ ਫ਼ੈਸਲੇ ਨਾਲ ਸਬੰਧਤ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਆਧਾਰ 'ਤੇ ਦਾਖ਼ਲ ਮਾਣਹਾਨੀ ਪਟੀਸ਼ਨ 'ਤੇ ਇਹ ਹੁਕਮ ਦਿਤਾ।

PhotoPhoto

ਇਸ ਫ਼ੈਸਲੇ ਵਿਚ ਅਦਾਲਤ ਨੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਵੇਰਵੇ ਦੇ ਐਲਾਨ ਬਾਰੇ ਕਈ ਨਿਰਦੇਸ਼ ਦਿਤੇ ਸਨ। ਬੈਂਚ ਨੇ ਰਾਜਸੀ ਪਾਰਟੀਆਂ ਨੂੰ ਇਹ ਵੀ ਸਲਾਹ ਦਿਤੀ ਕਿ ਉਹ ਵੇਰਵੇ ਫ਼ੇਸਬੁਕ ਅਤੇ ਟÎਵਿਟਰ ਜਿਹੇ ਸੋਸ਼ਲ ਮੀਡੀਆ ਮੰਚ 'ਤੇ ਜਨਤਕ ਕਰਨ ਤੋਂ ਇਲਾਵਾ ਸਥਾਨਕ ਭਾਸ਼ਾ ਅਤੇ ਕੌਮੀ ਪੱਧਰ ਦੇ ਅਖ਼ਬਾਰ ਵਿਚ ਇਸ ਦਾ ਪ੍ਰਕਾਸ਼ਨ ਕਰਨ। ਸਿਖਰਲੀ ਅਦਾਲਤ ਨੇ ਪਹਿਲਾਂ ਟਿਪਣੀ ਕੀਤੀ ਸੀ ਕਿ ਅਪਰਾਧਕ ਪਿਛੋਕੜ ਦੀ ਜਾਣਕਾਰੀ ਨਾ ਦੇਣ ਵਾਲੇ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਨੂੰ ਜੁਰਮਾਨਾ ਲਾਉਣ ਦੇ ਮੁੱਦੇ 'ਤੇ ਬਹੁਤ ਹੀ ਸਾਵਧਾਨੀ ਨਾਲ ਵਿਚਾਰ ਕਰਨਾ ਪਵੇਗਾ ਕਿਉਂਕਿ ਅਕਸਰ ਵਿਰੋਧੀ ਉਮੀਦਵਾਰ ਰਾਜਸੀ ਮੰਤਵ ਨਾਲ ਗੰਭੀਰ ਦੋਸ਼ ਲਾਉਂਦੇ ਹਨ।

file photofile photo

ਸਤੰਬਰ 2018 ਵਿਚ ਪੰਜ ਮੈਂਬਰੀ ਸੰਵਿਧਾਨ ਬੈਂਚ ਨੇ ਸਰਬਸੰਮਤੀ ਵਾਲੇ ਫ਼ੈਸਲੇ ਵਿਚ ਕਿਹਾ ਸੀ ਕਿ ਸਾਰੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਪਹਿਲਾਂ ਚੋਣ ਕਮਿਸ਼ਨ ਸਾਹਮਣੇ ਅਪਣੇ ਅਪਰਾਧਕ ਪਿਛੋਕੜ ਬਾਰੇ ਦਸਣਾ ਪਵੇਗਾ। ਅਦਾਲਤ ਨੇ ਇਸ ਵੇਰਵੇ ਦਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿਚ ਪ੍ਰਮੁੱਖਤਾ ਨਾਲ ਪ੍ਰਚਾਰ ਅਤੇ ਪ੍ਰਕਾਸ਼ਨ ਕਰਨ 'ਤੇ ਵੀ ਜ਼ੋਰ ਦਿਤਾ ਸੀ।

file photofile photo

ਚੋਣ ਕਮਿਸ਼ਨ ਨੂੰ 72 ਘੰਟਿਆਂ ਅੰਦਰ ਪਾਲਣਾ ਰੀਪੋਰਟ ਭੇਜੀ ਜਾਵੇ : ਸਿਖਰਲੀ ਅਦਾਲਤ ਨੇ ਕਿਹਾ ਕਿ ਰਾਜਸੀ ਪਾਰਟੀਆਂ ਨੂੰ ਅਜਿਹੇ ਉਮੀਦਵਾਰਾਂ ਦੀ ਚੋਣ ਬਾਰੇ 72 ਘੰਟਿਆਂ ਅੰਦਰ ਚੋਣ ਕਮਿਸ਼ਨ ਨੂੰ ਪਾਲਣਾ ਰੀਪੋਰਟ ਦੇਣੀ ਪਵੇਗੀ ਜਿਨ੍ਹਾਂ ਵਿਰੁਧ ਅਪਰਾਧਕ ਮਾਮਲੇ ਹਨ। ਅਦਾਲਤ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿਤਾ ਕਿ ਜੇ ਰਾਜਸੀ ਪਾਰਟੀਆਂ ਉਸ ਦੇ ਹੁਕਮ ਦੀ ਪਾਲਣਾ ਕਰਨ ਵਿਚ ਨਾਕਾਮ ਰਹਿੰਦੀਆਂ ਹਨ ਤਾਂ ਸਿਖਰਲੀ ਅਦਾਲਤ ਦੇ ਧਿਆਨ ਵਿਚ ਲਿਆਂਦਾ ਜਾਵੇ। ਬੈਂਚ ਨੇ ਇਹ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਇੰਜ ਲਗਦਾ ਹੈ ਕਿ ਪਿਛਲੀਆਂ ਚਾਰ ਆਮ ਚੋਣਾਂ ਵਿਚ ਰਾਜਨੀਤੀ ਦੇ ਅਪਰਾਧੀਕਰਨ ਵਿਚ ਚਿੰਤਾਜਨਕ ਵਾਧਾ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement