
ਕ੍ਰਾਈਮ ਬਰਾਂਚ ਵੱਲੋਂ ਦੀਪ ਸਿੱਧੂ ਤੇ ਇਕਬਾਲ ਸਿੰਘ ਕੋਲੋਂ ਲਗਾਤਾਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਸਟਰਮਾਈਂਡ ਨੂੰ ਫੜਨ ਲਈ ਦਿੱਲੀ ਪੁਲਿਸ ਵੱਲੋਂ ਲਗਾਤਾਰ ਤਹਿਕੀਕਾਤ ਕੀਤੀ ਜਾ ਰਹੀ ਹੈ।
ਇਸ ਦੌਰਾਨ ਕ੍ਰਾਈਮ ਬਰਾਂਚ ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਨਾਲ ਲੈ ਕੇ ਲਾਲ ਕਿਲ੍ਹੇ ਪਹੁੰਚ ਗਈ ਹੈ।
Deep Sidhu
ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਵਿਚ ਸੱਚਾਈ ਜਾਣਨ ਲਈ ਕ੍ਰਾਈਮ ਬਰਾਂਚ ਵੱਲੋਂ ਦੀਪ ਸਿੱਧੂ ਤੇ ਇਕਬਾਲ ਸਿੰਘ ਕੋਲੋਂ ਲਗਾਤਾਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
red fort violence
ਦੀਪ 'ਤੇ ਭੀੜ ਨੂੰ ਭੜਕਾਉਣ ਅਤੇ ਕੇਸਰੀ ਝੰਡਾ ਲਹਿਰਾਉਣ ਦੇ ਇਲਜ਼ਾਮ ਹਨ। ਇਕਬਾਲ ਸਿੰਘ ਸਿੱਧੂ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦਾ ਇਲਜ਼ਾਮ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।