ਤਾਮਿਲਨਾਡੂ: ਪਟਾਕਾ ਫ਼ੈਕਟਰੀ 'ਚ ਅੱਗ ਨਾਲ 19 ਦੀ ਮੌਤ, CM ਨੇ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
Published : Feb 13, 2021, 9:31 am IST
Updated : Feb 13, 2021, 9:31 am IST
SHARE ARTICLE
Tamilnadu
Tamilnadu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਹੈ।

ਤਾਮਿਲਨਾਡੂ: ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ।  ਅੱਗ ਲੱਗਣ ਕਾਰਨ 19 ਲੋਕਾਂ ਦੀ ਮੌਤ ਹੋ ਗਈ।  ਅੱਗ ਲੱਗਣ ਕਾਰਨ ਹੁਣ ਤੱਕ 19 ਲੋਕਾਂ ਦੀ ਮੌਤ ਹੋ ਗਈ ਹੈ, ਇੱਕ ਔਰਤ ਵੀ ਸ਼ਾਮਲ ਹੈ। ਲਗਭਗ 12 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ।

TAMIL NANDUTAMIL NADU

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਈ.ਕੇ. ਪਲਾਨੀਸਵਾਮੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement