
ਕਈ ਵੱਡੇ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਦੇਸ਼ ਦੇ ਦੋ ਦੱਖਣੀ ਸੂਬੇ ਤਮਿਲਨਾਡੂ ਅਤੇ ਕੇਰਲ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਚੇਨਈ ਵਿਚ ਕਈ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
PM Modi
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਚੇਨਈ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਫੌਜ ਨੂੰ ਅਰਜੁਨ ਮੇਨ ਬੈਟਲ ਟੈਂਕ (MK-1A) ਵੀ ਸੌਂਪਣਗੇ। ਇਸ ਤੋਂ ਇਲਾਵਾ ਉਹ ਕੋਚੀ ਵਿਚ ਵੀ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।
PM Modi
ਰੱਖਿਆ ਖੋਜ ਅਤੇ ਵਿਕਾਸ ਸੰਗਠਨ ਦੇ ਹਵਾਲੇ ਨਾਲ ਨਿਊਜ਼ ਏਜੰਸੀ ਨੇ ਦੱਸਿਆ ਕਿ ਇਕ ਉੱਚ ਪੱਧਰੀ ਬੈਠਕ ਵਿਚ ਰੱਖਿਆ ਮੰਤਰਾਲੇ ਨੇ ਹਾਲ ਹੀ ਵਿਚ ਭਾਰਤੀ ਫੌਜ ਵਿਚ 118 ਅਰਜੁਨ ਮਾਰਚ 1ਏ ਟੈਂਕ ਨੂੰ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ, ਜਿਸ ਦੀ ਕੀਮਤ ਲਗਭਗ 8400 ਕਰੋੜ ਰੁਪਏ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਚੇਨਈ ਵਿਚ ਅਰਜੁਨ ਟੈਂਕ ਦਾ ਨਵਾਂ ਵਰਜ਼ਨ ਭਾਰਤੀ ਫੌਜ ਨੂੰ ਸੌਂਪਣਗੇ।