ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੁਜ਼ਗਾਰ: ਰਾਹੁਲ ਗਾਂਧੀ
Published : Feb 13, 2021, 5:06 pm IST
Updated : Feb 13, 2021, 5:27 pm IST
SHARE ARTICLE
rahul gandhi
rahul gandhi

ਜਦੋਂ ਤੱਕ ਤੁਸੀਂ ਇਹ ਕਾਨੂੰਨ ਵਾਪਸ ਨਹੀਂ ਲੈਂਦੇ ਉਦੋਂ ਤੱਕ ਹਿੰਦੁਸਤਾਨ ਦਾ ਇੱਕ ਕਿਸਾਨ ਤੁਹਾਡੇ ਨਾਲ ਉਦੋਂ ਤੱਕ ਗੱਲ ਨਹੀਂ ਕਰੇਗਾ। 

ਅਜਮੇਰ: ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ, ਕਾਂਗਰਸ ਦੇ ਸੂਬਾ ਇੰਚਾਰਜ ਅਜੇ ਮਾਕਨ ਸਮੇਤ ਸਾਰੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਨੂੰ ਸੁਰਸੁਰਾ ਵਿੱਚ ਲੋਕਦੇਵਤਾ ਤੇਜਾਜੀ ਮਹਾਰਾਜ ਮੰਦਿਰ ਗਏ। ਰਾਹੁਲ ਗਾਂਧੀ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਸਮੇਤ ਕਾਂਗਰਸ ਦੇ ਸੂਬਾ ਇੰਚਾਰਜ ਅਜੇ ਮਾਕਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਹੋਰ ਕਾਂਗਰਸੀ ਨੇਤਾਵਾਂ ਦੇ ਨਾਲ ਮੰਦਰ ਪਹੁੰਚੇ ਅਤੇ ਉਥੇ ਦਰਸ਼ਨ ਕੀਤੇ।

rahul gandhirahul gandhi

ਇਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਅਜਮੇਰ 'ਚ ਇਕ ਟਰੈਕਟਰ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰ ਹੈ। ਇਹ 40 ਕਰੋੜ ਲੋਕਾਂ ਦਾ ਕਾਰੋਬਾਰ ਹੈ। ਨਰਿੰਦਰ ਮੋਦੀ ਚਾਹੁੰਦੇ ਹਨ ਕਿ ਇਹ ਉਨ੍ਹਾਂ ਦੇ 2 ਦੋਸਤਾਂ ਨੂੰ ਸੌਂਪਿਆ ਜਾਵੇ। ਜੇਕਰ ਨਰਿੰਦਰ ਮੋਦੀ ਦੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਨਾ ਸਿਰਫ਼ ਕਿਸਾਨੀ ਨੂੰ ਨੁਕਸਾਨ ਪਹੁੰਚੇਗਾ ਬਲਕਿ ਹਰ ਕੋਈ ਪ੍ਰਭਾਵਿਤ ਹੋਵੇਗਾ। 

rahul gandhirahul gandhi

ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਾਨੂੰਨ ਲਾਗੂ ਹੋਣ ਕਾਰਨ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਰੋਜ਼ਗਾਰ ਨਹੀਂ ਮਿਲੇਗਾ। ਨਰਿੰਦਰ ਮੋਦੀ ਲੋਕਾਂ ਨੂੰ ਭੁੱਖ, ਬੇਰੁਜ਼ਗਾਰੀ ਅਤੇ ਖ਼ੁਦਕੁਸ਼ੀ ਦਾ ਬਦਲ ਦੇ ਰਹੇ ਹਨ। ਇਸ ਤੋਂ ਬਾਅਦ  ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮੈਂ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦਾ ਹਾਂ, ਕਿਸ ਬਾਰੇ ਗੱਲ ਕਰਨਾ ਚਾਹੁੰਦੇ ਹਨ। ਜਦੋਂ ਤੱਕ ਤੁਸੀਂ ਇਹ ਕਾਨੂੰਨ ਵਾਪਸ ਨਹੀਂ ਲੈਂਦੇ ਉਦੋਂ ਤੱਕ ਹਿੰਦੁਸਤਾਨ ਦਾ ਇੱਕ ਕਿਸਾਨ ਤੁਹਾਡੇ ਨਾਲ ਉਦੋਂ ਤੱਕ ਗੱਲ ਨਹੀਂ ਕਰੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement