ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਤੋਂ ਮੁਕਰਨਾ ਮੰਤਰੀ ਤੋਮਰ ਦਾ ਅਣਮਨੁੱਖੀ ਤੇ ਹੰਕਾਰੀ ਬਿਆਨ: ਚੀਮਾ
Published : Feb 13, 2021, 5:51 pm IST
Updated : Feb 13, 2021, 5:51 pm IST
SHARE ARTICLE
harpal singh cheema
harpal singh cheema

ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਨੂੰ ਸਿੱਧ ਕਰਨ ਲਈ ਖਜ਼ਾਨੇ ਦਾ 8 ਕਰੋੜ ਰੁਪਏ ਖਰਚ ਕੇ ਸ਼ਹੀਦ ਕਿਸਾਨਾਂ ਦਾ ਕੀਤਾ ਅਪਮਾਨ

ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਸੰਸਦ ਵਿੱਚ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਸਬੰਧੀ ਦਿੱਤੇ ਬਿਆਨ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਆਪਣੇ ਦੇਸ਼ ਵਾਸੀਆਂ ਲਈ ਗੈਰ ਜ਼ਿੰਮੇਵਾਰ, ਅਣਮਨੁੱਖੀ ਅਤੇ ਹੰਕਾਰੀ ਹੋਣਾ ਸਿੱਧ ਕਰਦਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕੋਲ ਆਪਣੇ ਹੀ ਦੇਸ਼ ਦੇ ਕਿਸਾਨਾਂ ਦੀਆਂ ਹੋਈਆ ਮੌਤਾਂ ਦਾ ਵੇਰਵਾ ਨਾ ਹੋਣਾ ਸਿੱਧ ਕਰਦਾ ਹੈ ਕਿ ਮੋਦੀ ਸਰਕਾਰ ਇਕ ਗੈਰਜ਼ਿੰਮੇਵਾਰ ਸਰਕਾਰ ਹੈ।

narendra singh tomarnarendra singh tomar

ਉਨ੍ਹਾਂ ਕਿਹਾ ਕਿ ਸੰਸਦ ਵਿੱਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਕਹਿਣਾ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਇਹ ਅਣਮਨੁੱਖੀ ਅਤੇ ਹੰਕਾਰੀ ਵਿਵਹਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਬਾਰੇ ਨਵੇਂ ਕਾਨੂੰਨਾਂ ਨੂੰ ਆਪਣੇ ਲਈ ਮੌਤ ਦੇ ਵਰੰਟ ਦੱਸਦੇ ਆ ਰਹੇ ਹਨ, ਪਰ ਸਰਕਾਰ ਨੇ ਕਿਸਾਨਾਂ ਦੇ ਇਨ੍ਹਾਂ ਮੌਤਾਂ ਦੇ ਵਰੰਟ ਨੂੰ ਸਹੀ ਠਹਿਰਾਉਣ ਲਈ 7.95 ਕਰੋੜ ਰੁਪਏ ਖਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨਾਂ ਦਾ ਪ੍ਰਚਾਰ ਕਰਨ ਲਈ ਖਜ਼ਾਨੇ ਦਾ ਕਰੋੜਾਂ ਰੁਪਏ ਖਰਚ ਕਰਨਾ ਸ਼ਹੀਦ ਕਿਸਾਨਾਂ ਦਾ ਅਪਮਾਨ ਹੈ।

Harpal CheemaHarpal Cheema

ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 228 ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਲਈ ਕੋਈ ਯੋਜਨਾ ਨਾ ਹੋਣੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ ਰਾਤ ਮਿਹਨਤ ਕਰਕੇ ਦੇਸ਼ ਲਈ ਅੰਨ ਪੈਦਾ ਕਰਦਾ ਅਤੇ ਕਿਸਾਨਾਂ ਦੇ ਪੁੱਤਰ ਦੇਸ਼ ਦੀ ਸਰਹੱਦ ਉਤੇ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ, ਪ੍ਰੰਤੂ ਮੋਦੀ ਸਰਕਾਰ ਵੱਲੋਂ ਉਸੇ ਕਿਸਾਨ ਨੂੰ ਹੀ ਨਿਕਾਰ ਦੇਣਾ ਇਸ ਤੋਂ ਵੱਡਾ ਕਿਰਤਘਣ ਨਹੀਂ ਹੋ ਸਕਦਾ।

farmer protestfarmer protest

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀ ਗੱਲ ਮੰਨਣ ਦੀ ਬਜਾਏ ਹੁਣ ਤੱਕ ਇਹ ਕਹਿੰਦੀ ਆ ਰਹੀ ਹੈ ਕਿ ਉਹ ਸਰਕਾਰ ਉੱਤੇ ਵਿਸ਼ਵਾਸ ਕਰਨ ਕਿ ਇਹ ਕਾਨੂੰਨ ਕਿਸਾਨਾਂ ਦੇ ਪੱਖ ਵਿਚ ਹਨ, ਪਰ ਦੇਸ਼ ਵਾਸੀ ਉਨ੍ਹਾਂ ਉਤੇ ਵਿਸ਼ਵਾਸ ਕਿਸ ਤਰ੍ਹਾਂ ਕਰ ਸਕਦੇ ਹਨ, ਜੋ ਸਰਕਾਰ ਦੇਸ਼ ਵਾਸੀਆਂ ਨਾਲ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸ਼ਹੀਦ ਕਿਸਾਨਾਂ ਦਾ ਅੰਕੜਾ ਨਾ ਹੋਣਾ ਮੋਦੀ ਸਰਕਾਰ ਦਾ ਬੇਇਮਾਨ ਹੋਣਾ ਸਿੱਧ ਕਰਦਾ ਹੈ।

AAPAAP

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਦੀ ਇੰਨੀ ਗੁਲਾਮ ਬਣ ਚੁੱਕੀ ਹੈ ਕਿ ਉਸ ਨੂੰ ਉਨ੍ਹਾਂ ਘਰਾਣਿਆਂ ਤੋਂ ਬਿਨਾਂ ਦੇਸ਼ ਦਾ ਹੋਰ ਕੋਈ ਨਾਗਰਿਕ ਸਰਕਾਰ ਨੂੰ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਹੁਣ ਤੱਕ ਨੀਰੋ ਦੇ ਬੰਸਾਰੀ ਵਜਾਉਣ ਦੀ ਕਹਾਵਤ ਵਰਤੀ ਜਾਂਦੀ ਰਹੀ ਹੈ, ਪਰ ਹੁਣ ਭਾਰਤ ਵਾਸੀ ਆਧੁਨਿਕ ਯੁੱਗ ਦਾ 'ਨੀਰੋ' ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਅੰਨ੍ਹਦਾਤਾ ਸੜਕਾਂ ਉੱਤੇ ਆਪਣੀ ਹੋਂਦ ਬਚਾਉਣ ਦੀ ਲੜਾਈ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਣਜਾਣ ਬਣਕੇ ਹੋਸ਼ੀਆਂ ਗੱਲਾਂ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement