
ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਸਰਕਾਰ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 2019 ਤੋਂ 2021 ਦੇ ਤਿੰਨ ਸਾਲਾਂ ਦੀ ਮਿਆਦ ਵਿਚ ਕੁੱਲ 1.12 ਲੱਖ ਦਿਹਾੜੀਦਾਰ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ:
ਯਾਦਵ ਨੇ ਕਿਹਾ ਕਿ ਇਹਨਾਂ ਤਿੰਨ ਸਾਲਾਂ ਦੌਰਾਨ ਦਿਹਾੜੀਦਾਰ ਮਜ਼ਦੂਰਾਂ ਤੋਂ ਇਲਾਵਾ 66912 ਘਰੇਲੂ ਔਰਤਾਂ, 53661 ਸਵੈ-ਰੁਜ਼ਗਾਰ, 43420 ਤਨਖਾਹਦਾਰ ਅਤੇ 43385 ਬੇਰੁਜ਼ਗਾਰਾਂ ਨੇ ਖੁਦਕੁਸ਼ੀ ਕੀਤੀ ਹੈ। ਉਹਨਾਂ ਅਨੁਸਾਰ ਸਾਲ 2019 ਤੋਂ 2021 ਦੌਰਾਨ 35,950 ਵਿਦਿਆਰਥੀਆਂ ਅਤੇ ਖੇਤੀਬਾੜੀ ਖੇਤਰ ਵਿਚ ਕੰਮ ਕਰਨ ਵਾਲੇ 31,839 ਲੋਕਾਂ ਨੇ ਖੁਦਕੁਸ਼ੀ ਕੀਤੀ ਹੈ।