ਧਰਮ ਪਰਿਵਰਤਨ ਦੇ ਦੋਸ਼ 'ਚ 16 ਗ੍ਰਿਫ਼ਤਾਰ
Published : Feb 13, 2023, 2:06 pm IST
Updated : Feb 13, 2023, 2:06 pm IST
SHARE ARTICLE
Representational Image
Representational Image

ਮੁਲਜ਼ਮਾਂ ਵਿੱਚ ਸਕੂਲ ਮੈਨੇਜਰ ਤੇ ਕਈ ਹੋਰ ਸ਼ਾਮਲ 

 

ਜੌਨਪੁਰ - ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਬਦਲਾਪੁਰ ਥਾਣਾ ਖੇਤਰ 'ਚ ਸਥਿਤ ਪਿੰਡ ਮੁਰਾਦਪੁਰ ਕੋਟਿਲਾ ਦੀ ਮੌਰੀਆ ਬਸਤੀ ਵਿੱਚ ਪੁਲਿਸ ਨੇ ਇਸਾਈ ਧਰਮ ਦਾ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਤਹਿਤ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 

ਪੁਲਿਸ ਨੇ ਇਸ ਮਾਮਲੇ 'ਚ ਸੇਂਟ ਜ਼ੇਵੀਅਰ ਸਕੂਲ ਬਦਲਾਪੁਰ ਦੇ ਮੈਨੇਜਰ ਸਮੇਤ 10 ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ ਹੋਰਨਾਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਨੌਂ ਨਾਮਜ਼ਦ ਹਨ।

ਦਿਹਾਤੀ ਪੁਲਿਸ ਦੇ ਐਸ.ਪੀ. ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਨਾਮਜ਼ਦ ਸੇਂਟ ਜ਼ੇਵੀਅਰ ਸਕੂਲ ਬਦਲਾਪੁਰ ਦੇ ਮੈਨੇਜਰ ਥਾਮਸ ਜੋਸਫ਼, ਦਿਨੇਸ਼ ਕੁਮਾਰ ਮੌਰੀਆ, ਜੈ ਪ੍ਰਕਾਸ਼ ਗੌਤਮ, ਸਮਰ ਬਹਾਦੁਰ, ਦੁਰਗਾ ਪ੍ਰਸਾਦ, ਕਮਲੇਸ਼, ਰਾਮਅਜੋਰ, ਆਸ਼ੀਸ਼ ਕੁਮਾਰ, ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਿੰਘ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਸੱਤ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਖ਼ਿਲਾਫ਼ ਉੱਤਰ ਪ੍ਰਦੇਸ਼ ਕਾਨੂੰਨ ਅਗੇਂਸਟ ਰਿਲੀਜਨ ਕੰਵਰਸ਼ਨ ਪ੍ਰੋਹਿਬਿਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: up, conversion

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement