ਚਾਕੂ ਦੀ ਨੋਕ 'ਤੇ ਨਾਬਾਲਗ ਲੜਕੀ ਨਾਲ ਛੋਟੀ ਭੈਣ ਦੇ ਸਾਹਮਣੇ ਬਲਾਤਕਾਰ
Published : Feb 13, 2023, 3:06 pm IST
Updated : Feb 13, 2023, 3:08 pm IST
SHARE ARTICLE
Representational Image
Representational Image

ਪਖਾਨਾ ਜਾਣ ਲਈ ਆਪਣੀ ਭੈਣ ਨਾਲ ਬਾਹਰ ਨਿੱਕਲੀ ਸੀ ਪੀੜਤ 

 

ਪਟਨਾ - ਬਿਹਾਰ ਦੇ ਕੈਮੂਰ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਇੱਕ ਨਾਬਾਲਗ ਲੜਕੀ ਨਾਲ ਉਸ ਦੀ ਛੋਟੀ ਭੈਣ ਦੇ ਸਾਹਮਣੇ ਚਾਕੂ ਦੀ ਨੋਕ 'ਤੇ ਬਲਾਤਕਾਰ ਕੀਤਾ ਗਿਆ।

ਪੁਲਿਸ ਅਨੁਸਾਰ ਲੜਕੀ ਆਪਣੀ ਛੋਟੀ ਭੈਣ ਨਾਲ ਪਖਾਨੇ ਜਾਣ ਲਈ ਬਾਹਰ ਨਿੱਕਲੀ ਸੀ, ਜਦੋਂ ਦੋਸ਼ੀ ਵਿਅਕਤੀ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ (ਲੜਕੀ ਨੇ) ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ।

ਪੁਲਿਸ ਨੇ ਦੱਸਿਆ ਕਿ ਲੜਕੀਆਂ ਨੇ ਘਰ ਵਾਪਸ ਆ ਕੇ ਇਸ ਹਾਦਸੇ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।

ਸਟੇਸ਼ਨ ਹਾਊਸ ਅਫ਼ਸਰ ਪੂਨਮ ਕੁਮਾਰੀ ਨੇ ਦੱਸਿਆ ਕਿ ਲੜਕੀ ਨਾਬਾਲਗ ਹੋਣ ਕਾਰਨ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 376 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕੀਤਾ ਗਿਆ।

ਲੜਕੀ ਨੂੰ ਮੈਡੀਕਲ ਜਾਂਚ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ, ਜਦਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

Tags: bihar, rape, patna

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement