ਹਿੰਡਨਬਰਗ-ਅਡਾਨੀ ਮਾਮਲੇ 'ਚ ਕਮੇਟੀ ਬਣਾਉਣ ਲਈ ਤਿਆਰ ਕੇਂਦਰ, ਅਦਾਲਤ ਨੂੰ ਕਿਹਾ- ਸੀਲਬੰਦ ਲਿਫਾਫੇ 'ਚ ਭੇਜਾਂਗੇ ਨਾਮ
Published : Feb 13, 2023, 7:04 pm IST
Updated : Feb 13, 2023, 9:14 pm IST
SHARE ARTICLE
File
File

ਸੁਪਰੀਮ ਕੋਰਟ ਨੇ ਨਿਵੇਸ਼ਕਾਂ ਨੂੰ ਨੁਕਸਾਨ ਅਤੇ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਦਾ ਦੋਸ਼ ਲਗਾਉਣ ਵਾਲੀਆਂ ਦੋ ਪਟੀਸ਼ਨਾਂ ਸ਼ੁੱਕਰਵਾਰ ਲਈ ਸੂਚੀਬੱਧ ਕੀਤੀਆਂ ਹਨ।


ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੂੰ ਸ਼ੇਅਰ ਬਾਜ਼ਾਰ ਲਈ ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ​​ਕਰਨ ਲਈ ਮਾਹਿਰਾਂ ਦੀ ਕਮੇਟੀ ਬਣਾਉਣ ਦੇ ਪ੍ਰਸਤਾਵ 'ਤੇ ਕੋਈ ਇਤਰਾਜ਼ ਨਹੀਂ ਹੈ। ਹਿੰਡਨਬਰਗ ਰਿਸਰਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਗਿਰਾਵਟ ਦੇ ਮਾਮਲੇ 'ਤੇ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ। ਕੇਂਦਰ ਸਰਕਾਰ ਨੇ ਹਾਲਾਂਕਿ ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੂੰ ਕਿਹਾ ਕਿ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਉਹ ਮਾਹਿਰਾਂ ਦੇ ਨਾਮ ਅਤੇ ਕਮੇਟੀ ਦੇ ਕੰਮ ਦਾ ਘੇਰਾ ਸੀਲਬੰਦ ਲਿਫਾਫੇ ਵਿਚ ਦੇਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਥਾਣੇਦਾਰ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖ਼ਦਕੁਸ਼ੀ, ਸੁਸਾਈਡ ਨੋਟ ਵਿਚ ਕੀਤੇ ਅਹਿਮ ਖੁਲਾਸੇ 

ਕੇਂਦਰ ਸਰਕਾਰ ਅਤੇ ਸੇਬੀ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮਾਰਕੀਟ ਰੈਗੂਲੇਟਰ ਅਤੇ ਹੋਰ ਵਿਧਾਨਕ ਸੰਸਥਾਵਾਂ ਹਿੰਡਨਬਰਗ ਰਿਸਰਚ ਰਿਪੋਰਟ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਉਹਨਾਂ ਕਿਹਾ, ‘‘ਸਰਕਾਰ ਨੂੰ ਕਮੇਟੀ ਬਣਾਉਣ ਵਿਚ ਕੋਈ ਇਤਰਾਜ਼ ਨਹੀਂ ਹੈ। ਪਰ ਅਸੀਂ ਮਾਹਿਰਾਂ ਦੇ ਨਾਮ ਸੁਝਾ ਸਕਦੇ ਹਾਂ। ਅਸੀਂ ਸੀਲਬੰਦ ਲਿਫਾਫੇ ਵਿਚ ਸੁਝਾਅ ਦੇ ਸਕਦੇ ਹਾਂ।" ਸੁਪਰੀਮ ਕੋਰਟ ਨੇ ਨਿਵੇਸ਼ਕਾਂ ਨੂੰ ਨੁਕਸਾਨ ਅਤੇ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਦਾ ਦੋਸ਼ ਲਗਾਉਣ ਵਾਲੀਆਂ ਦੋ ਜਨਤਕ ਹਿੱਤ ਪਟੀਸ਼ਨਾਂ (ਪੀਆਈਐਲ) ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤੀਆਂ ਹਨ।

ਇਹ ਵੀ ਪੜ੍ਹੋ: ਮੁੰਬਈ ਦੇ ਮਲਾਡ ਦੀਆਂ ਝੁੱਗੀਆਂ ਵਿਚ ਲੱਗੀ ਭਿਅਨਕ ਅੱਗ, ਇਕ ਬੱਚੇ ਦੀ ਮੌਤ

ਸੁਪਰੀਮ ਕੋਰਟ ਨੇ 10 ਫਰਵਰੀ ਨੂੰ ਕਿਹਾ ਸੀ ਕਿ ਅਡਾਨੀ ਸਮੂਹ ਦੇ ਸ਼ੇਅਰ ਬਾਜ਼ਾਰਾਂ ਵਿਚ ਗਿਰਾਵਟ ਦੇ ਪਿਛੋਕੜ ਵਿਚ ਭਾਰਤੀ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਲੋੜ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਉਹ ਸਾਬਕਾ ਜੱਜ ਦੀ ਅਗਵਾਈ ਹੇਠ ਮਾਹਿਰ ਕਮੇਟੀ ਦਾ ਗਠਨ ਕਰਕੇ ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ​​ਕਰਨ 'ਤੇ ਵਿਚਾਰ ਕਰੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement