
ਉਹਨਾਂ ਕਿਹਾ ਕਿ ਇਸ ਦੇ ਉਲਟ ਦੇਸ਼ ਦੇ ਸਾਰੇ ਖੇਤਰਾਂ ਵਿਚ ਮਾੜੀ ਕਾਰਗੁਜ਼ਾਰੀ ਦੇ ਬਾਵਜੂਦ ਭਾਜਪਾ ਸਰਕਾਰ ਪ੍ਰਾਪਤੀਆਂ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ।
ਨਵੀਂ ਦਿੱਲੀ: ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲੋਂ ਬਿਹਤਰ ਕੰਮ ਕੀਤਾ ਪਰ ਉਹਨਾਂ ਨੇ ਕਦੇ ਵੀ ਆਪਣੀਆਂ ਪ੍ਰਾਪਤੀਆਂ ਦੀ ਗੱਲ ਨਹੀਂ ਕੀਤੀ ਅਤੇ ਚੁੱਪਚਾਪ ਕੰਮ ਕਰਦੇ ਰਹੇ। ਪੱਤਰਕਾਰ ਪੂਜਾ ਮਹਿਰਾ ਦੀ ਪੁਸਤਕ ‘ਦਿ ਲੌਸਟ ਡਿਕੇਡ’ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਇਸ ਦੇ ਉਲਟ ਦੇਸ਼ ਦੇ ਸਾਰੇ ਖੇਤਰਾਂ ਵਿਚ ਮਾੜੀ ਕਾਰਗੁਜ਼ਾਰੀ ਦੇ ਬਾਵਜੂਦ ਭਾਜਪਾ ਸਰਕਾਰ ਪ੍ਰਾਪਤੀਆਂ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ।
ਇਹ ਵੀ ਪੜ੍ਹੋ: ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੇ ਸੰਨੀ ਦਿਓਲ ’ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੱਸਿਆ ਤੰਜ਼
ਉਹਨਾਂ ਕਿਹਾ ਕਿ 2014 'ਚ ਲੋਕਾਂ ਨੇ ਭਾਜਪਾ 'ਤੇ ਵਿਸ਼ਵਾਸ ਕਰਕੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਸੀ ਪਰ ਉਦੋਂ ਤੋਂ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਦੀ ਨਾਕਾਮੀ ਕਾਰਨ ਤੇਲੰਗਾਨਾ ਨੂੰ 3 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਕਰਦਿਆਂ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਹਾ ਕਿ 2024 ਵਿਚ ਭਾਜਪਾ ਦਾ ਅੰਤ ਨਿਸ਼ਚਿਤ ਹੈ।
ਇਹ ਵੀ ਪੜ੍ਹੋ: ਦੀਵਾਲੀਆ ਹੋ ਚੁੱਕੇ ਪਾਕਿਸਤਾਨ ਦੀ ਮਦਦ ਲਈ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ- ਸੁਨੀਲ ਜਾਖੜ
ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੇ ਤੱਥਾਂ ਅਤੇ ਅੰਕੜਿਆਂ ਨੂੰ ਪੇਸ਼ ਕਰਦੇ ਹੋਏ ਕੇਸੀਆਰ ਨੇ ਤੇਲੰਗਾਨਾ ਖਿਲਾਫ ਕੇਂਦਰ ਸਰਕਾਰ ਦੀਆਂ ਅਸਫਲਤਾਵਾਂ ਅਤੇ ਵਿਤਕਰੇ ਦਾ ਪਰਦਾਫਾਸ਼ ਕਰਦੇ ਹੋਏ ਕਿਹਾ ਕਿ ਭਾਜਪਾ ਸ਼ਾਸਨ 2024 ਵਿਚ ਆਪਣਾ ਅੰਤ ਦੇਖੇਗਾ। ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਆਪਣੇ ਭਾਸ਼ਣ ਵਿਚ ਕਿਹਾ ਕਿ ਬੰਗਲਾਦੇਸ਼ ਯੁੱਧ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅਜਿੱਤ ਮੰਨਿਆ ਜਾਂਦਾ ਸੀ ਪਰ ਬਾਅਦ ਵਿਚ ਕਾਂਗਰਸ ਸਰਕਾਰ ਨੂੰ ਲੋਕਾਂ ਨੇ ਉਖਾੜ ਸੁੱਟਿਆ ਸੀ।