Delhi Chalo march: ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਸਾਹਮਣੇ ਆਈ CID ਦੀ ਖੁਫੀਆ ਰੀਪੋਰਟ; ਸਥਿਤੀ ਨੂੰ ਵਿਗਾੜ ਸਕਦੇ ਹਨ ਸ਼ਰਾਰਤੀ ਅਨਸਰ!
Published : Feb 13, 2024, 10:50 am IST
Updated : Feb 13, 2024, 10:51 am IST
SHARE ARTICLE
Security at delhi border
Security at delhi border

ਸਮਾਜ ਵਿਰੋਧੀ ਅਨਸਰ ਗੁਪਤ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਦੇ ਘਰਾਂ ਦੇ ਬਾਹਰ ਹਿੰਸਾ ਫੈਲਾ ਸਕਦੇ ਹਨ।

Delhi Chalo march: ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਖੁਫੀਆ ਰੀਪੋਰਟ ਸਾਹਮਣੇ ਆਈ ਹੈ। ਰੀਪੋਰਟ ਮੁਤਾਬਕ ਕਿਸਾਨਾਂ ਨੇ 40 ਵਾਰ ਦਿੱਲੀ ਮਾਰਚ ਦੀ ਰਿਹਰਸਲ ਕੀਤੀ ਹੈ। ਇਨ੍ਹਾਂ ਵਿਚੋਂ 10 ਰਿਹਰਸਲਾਂ ਹਰਿਆਣਾ ਵਿਚ ਅਤੇ 30 ਪੰਜਾਬ ਵਿਚ ਕੀਤੀਆਂ ਗਈਆਂ ਹਨ। ਇਸ ਅੰਦੋਲਨ ਵਿਚ 15-20 ਹਜ਼ਾਰ ਕਿਸਾਨਾਂ ਵਲੋਂ ਹਿੱਸਾ ਲੈਣ ਦੀ ਉਮੀਦ ਹੈ।ਕਿਸਾਨ 2 ਤੋਂ 2.5 ਹਜ਼ਾਰ ਟਰੈਕਟਰ ਲੈ ਕੇ ਹਰਿਆਣਾ ਆ ਸਕਦੇ ਹਨ। ਇਸ ਦੇ ਲਈ ਕਿਸਾਨਾਂ ਨੇ 100 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ।

ਹਰਿਆਣਾ ਸਰਕਾਰ ਨਾਲ ਸਬੰਧਤ ਸੂਤਰਾਂ ਅਨੁਸਾਰ ਸੀ.ਆਈ.ਡੀ. ਦੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਦਿੱਲੀ ਤਕ ਕਿਸਾਨਾਂ ਦੇ ਇਸ ਮਾਰਚ ਵਿਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਕੇਰਲ ਅਤੇ ਕਰਨਾਟਕ ਦੇ ਕਿਸਾਨ ਸ਼ਾਮਲ ਹੋਣਗੇ। ਉਹ ਕਾਰਾਂ, ਮੋਟਰਸਾਈਕਲਾਂ, ਮੈਟਰੋ, ਰੇਲ ਜਾਂ ਬੱਸ ਰਾਹੀਂ ਦਿੱਲੀ ਪਹੁੰਚਣਗੇ। ਇਸ ਅੰਦੋਲਨ ਰਾਹੀਂ ਸਮਾਜ ਵਿਰੋਧੀ ਅਨਸਰ ਦਿੱਲੀ ਦੇ ਨਾਲ-ਨਾਲ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜ ਸਕਦੇ ਹਨ।

ਇਸ ਦੇ ਨਾਲ ਹੀ ਸਮਾਜ ਵਿਰੋਧੀ ਅਨਸਰ ਗੁਪਤ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਤੇ ਭਾਜਪਾ ਦੇ ਵੱਡੇ ਆਗੂਆਂ ਦੇ ਘਰਾਂ ਦੇ ਬਾਹਰ ਇਕੱਠੇ ਹੋ ਕੇ ਹਿੰਸਾ ਫੈਲਾ ਸਕਦੇ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਦਿੱਲੀ ਦੇ ਅੰਦਰ ਸਖ਼ਤ ਸੁਰੱਖਿਆ ਦੀ ਲੋੜ ਦੱਸੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਿਆਣਾ ਦੇ ਗ੍ਰਹਿ ਮੰਤਰੀ ਦਾ ਬਿਆਨ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਦਿੱਲੀ ਤਕ ਮਾਰਚ ਬਾਰੇ ਸਾਨੂੰ ਪੰਜਾਬ ਤੋਂ ਇਨਪੁਟ ਨਹੀਂ ਮਿਲਿਆ। ਸਾਨੂੰ ਹਰਿਆਣਾ ਸੀ.ਆਈ.ਡੀ. ਦੇ ਏ.ਡੀ.ਜੀ.ਪੀ. ਤੋਂ ਖੁਫੀਆ ਰੀਪੋਰਟ ਮਿਲੀ ਹੈ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਚੌਕਸ ਹੋ ਗਈ। ਸਰਕਾਰ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਿਸਾਨ ਆਗੂਆਂ ਨੇ ਕੀ ਕਿਹਾ

ਉਧਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਕੱਤਰ ਹਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸਰਕਾਰ ਦੀ ਖੁਫੀਆ ਰੀਪੋਰਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਸੀਂ ਅਪਣੇ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਹੀ ਦਿੱਲੀ ਦੀ ਯਾਤਰਾ ਕਰਾਂਗੇ।

ਇਸ ਤੋਂ ਪਹਿਲਾਂ, ਸੀ.ਆਈ.ਡੀ. ਦੇ ਏ.ਡੀ.ਜੀ.ਪੀ. ਦੀ ਰੀਪੋਰਟ ਦਾ ਹਵਾਲਾ ਦਿੰਦੇ ਹੋਏ, ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਵਿਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਨੂੰ ਰਾਤ 11.59 ਵਜੇ ਤਕ ਇੰਟਰਨੈਟ ਬੰਦ ਕਰ ਦਿਤਾ ਸੀ। ਇਨ੍ਹਾਂ ਵਿਚ ਅੰਬਾਲਾ, ਕੁਰੂਕਸ਼ੇਤਰ, ਹਿਸਾਰ, ਕੈਥਲ, ਜੀਂਦ, ਫਤਿਹਾਬਾਦ, ਡੱਬਵਾਲੀ ਅਤੇ ਸਿਰਸਾ ਸ਼ਾਮਲ ਹਨ। ਪੁਲਿਸ ਦਾ ਮੰਨਣਾ ਹੈ ਕਿ ਕਿਸਾਨਾਂ ਦੇ ਮਾਰਚ ਕਾਰਨ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਅੰਬਾਲਾ, ਹਿਸਾਰ, ਜੀਂਦ ਸਮੇਤ 15 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ।

ਪੰਜਾਬ-ਹਰਿਆਣਾ ਬਾਰਡਰ ਸੀਲ

ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਅੰਬਾਲਾ ਵਿਚ ਸ਼ੰਭੂ ਬਾਰਡਰ ਨੂੰ ਸੀਲ ਕਰ ਦਿਤਾ ਹੈ। ਸ਼ੰਭੂ ਸਰਹੱਦ ਨੇੜੇ ਘੱਗਰ ਨਦੀ ਦੇ ਪੁਲ ’ਤੇ ਸੀਮਿੰਟ ਦੇ ਬੈਰੀਕੇਡ ਲਾਏ ਗਏ ਹਨ ਅਤੇ ਲੋਹੇ ਦੀਆਂ ਮੇਖਾਂ ਵਿਛਾ ਦਿਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਘੱਗਰ ਦਰਿਆ ਰਾਹੀਂ ਟਰੈਕਟਰ ਲੈ ਕੇ ਜਾਣ ਤੋਂ ਰੋਕਣ ਲਈ ਪੂਰੇ ਦਰਿਆ ਦੇ ਕਿਨਾਰਿਆਂ ਨੂੰ ਜੇਸੀਬੀ ਨਾਲ ਪੁੱਟਿਆ ਗਿਆ ਹੈ।

ਇਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਵਿਚ ਦਾਖ਼ਲੇ ਲਈ ਸ਼ੰਭੂ ਤੋਂ ਇਲਾਵਾ ਸਿਰਸਾ ਦੇ ਡੱਬਵਾਲੀ ਅਤੇ ਸੰਗਰੂਰ ਦੀ ਖਨੌਰੀ ਸਰਹੱਦ ਨੂੰ ਚੁਣਿਆ ਹੈ। ਸਰਕਾਰ ਵਲੋਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement