Delhi Chalo march: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
Published : Feb 13, 2024, 10:31 am IST
Updated : Feb 13, 2024, 11:46 am IST
SHARE ARTICLE
Delhi Airport advisory in wake of farmers' Delhi Chalo march
Delhi Airport advisory in wake of farmers' Delhi Chalo march

ਏਅਰਪੋਰਟ ਵਲੋਂ ਜਾਰੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਦਿੱਲੀ ਮੈਟਰੋ ਰਾਹੀਂ ਸਫ਼ਰ ਕਰਨਾ ਚਾਹੀਦਾ ਹੈ।

Delhi Chalo march: ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੂਜੇ ਪਾਸੇ ਦਿੱਲੀ ਏਅਰਪੋਰਟ ਨੇ ਵੀ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿਸਾਨਾਂ ਦੇ ਮਾਰਚ ਬਾਰੇ ਦਿੱਲੀ ਏਅਰਪੋਰਟ ਨੇ ਕਿਹਾ ਹੈ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਅੱਜ ਤੋਂ ਸ਼ੁਰੂ ਹੋ ਰਹੇ ਕਿਸਾਨ ਅੰਦੋਲਨ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ।

ਅੱਗੇ ਦਸਿਆ ਗਿਆ ਕਿ ਕਈ ਰੂਟਾਂ ਵਿਚ ਬਦਲਾਅ ਕੀਤੇ ਗਏ ਹਨ। ਵਪਾਰਕ ਵਾਹਨਾਂ ਲਈ ਟ੍ਰੈਫਿਕ ਪਾਬੰਦੀਆਂ ਅਤੇ ਬਦਲਾਅ 12 ਫਰਵਰੀ ਤੋਂ ਲਾਗੂ ਹੋ ਗਏ ਹਨ। ਇਸ ਲਈ ਸਮੇਂ ਸਿਰ ਹਵਾਈ ਅੱਡੇ 'ਤੇ ਪਹੁੰਚਣ ਅਤੇ ਆਸਾਨ ਯਾਤਰਾ ਕਰਨ ਲਈ, ਤੁਸੀਂ ਸੁਵਿਧਾਜਨਕ ਆਵਾਜਾਈ ਵਿਕਲਪਾਂ ਲਈ ਟਰਮੀਨਲ 1 (T1) ਲਈ ਮੈਜੈਂਟਾ ਲਾਈਨ ਜਾਂ ਟਰਮੀਨਲ 3 (T3) ਲਈ ਏਅਰਪੋਰਟ ਮੈਟਰੋ ਦੀ ਵਰਤੋਂ ਕਰ ਸਕਦੇ ਹੋ। ਏਅਰਪੋਰਟ ਵਲੋਂ ਜਾਰੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਦਿੱਲੀ ਮੈਟਰੋ ਰਾਹੀਂ ਸਫ਼ਰ ਕਰਨਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਟ੍ਰੈਫਿਕ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਕੇ ਜਗਦੀਸ਼ਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਕਈ ਰਸਤੇ ਬੰਦ ਕਰਨੇ ਪੈਣਗੇ। ਜਿਥੇ ਵੀ ਲੋੜ ਪਈ, ਉਹ ਰਸਤੇ ਬੰਦ ਕਰ ਦਿਤੇ ਜਾਣਗੇ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ਨੂੰ ਰਾਤ ਨੂੰ ਪੂਰੀ ਤਰ੍ਹਾਂ ਬੰਦ ਕਰ ਦਿਤਾ ਜਾਵੇਗਾ। ਹਾਲਾਤਾਂ ਦੇ ਆਧਾਰ 'ਤੇ ਸਿੰਘੂ ਬਾਰਡਰ, ਗਾਜ਼ੀਪੁਰ ਬਾਰਡਰ ਅਤੇ ਟਿੱਕਰੀ ਬਾਰਡਰ 'ਤੇ ਟਰੈਫਿਕ ਡਾਇਵਰਸ਼ਨ ਦੀ ਲੋੜ ਪੈ ਸਕਦੀ ਹੈ। ਆਮ ਲੋਕਾਂ ਨੂੰ ਸੋਸ਼ਲ ਮੀਡੀਆ ਆਦਿ ਪਲੇਟਫਾਰਮਾਂ ਰਾਹੀਂ ਡਾਇਵਰਸ਼ਨ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਰਾਸ਼ਟਰੀ ਰਾਜਧਾਨੀ ਨੂੰ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ ਹੈ। ਸੋਮਵਾਰ ਤੋਂ 30 ਦਿਨਾਂ ਲਈ ਪੂਰੀ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਕੁੰਡਲੀ-ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਮੇਤ ਸਾਰੀਆਂ ਸਰਹੱਦਾਂ ਦੀ ਕਿਲਾਬੰਦੀ ਕਰ ਦਿਤੀ ਗਈ ਹੈ।

ਅਸਮਾਨੀਂ ਚੜ੍ਹੇ ਦਿੱਲੀ-ਅੰਮ੍ਰਿਤਸਰ ਰੂਟ ਦੇ ਹਵਾਈ ਕਿਰਾਏ

ਇਸ ਵਿਚਾਲੇ ਖ਼ਬਰਾਂ ਹਨ ਕਿ ਦਿੱਲੀ-ਅੰਮ੍ਰਿਤਸਰ ਰੂਟ ਦੇ ਹਵਾਈ ਕਿਰਾਇਆਂ ਵਿਚ ਵੀ ਵਾਧਾ ਹੋਇਆ ਹੈ। ਖ਼ਬਰਾਂ ਅਨੁਸਾਰ ਏਅਰ ਇੰਡੀਆ, ਵਿਸਤਾਰਾ ਅਤੇ ਇੰਡੀਗੋ ਵਲੋਂ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ 10 ਫਲਾਈਟਸ ਚਲਾਈਆਂ ਜਾਂਦੀਆਂ ਹਨ। ਆਮ ਤੌਰ ’ਤੇ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਕਿਰਾਇਆ 3200 ਤੋਂ 3500 ਰੁਪਏ ਪ੍ਰਤੀ ਟਿਕਟ ਹੁੰਦਾ ਹੈ। ਹੁਣ ਮੁਸਾਫਰ 14 ਤੋਂ 19 ਹਜ਼ਾਰ ਰੁਪਏ ਇਕ ਪਾਸੇ ਦਾ ਕਿਰਾਇਆ ਭਰ ਰਹੇ ਹਨ। ਇਸ ਦੇ ਨਾਲ ਹੀ ਮੌਜੂਦਾ ਸਮੇਂ ਵਿਚ ਕੋਈ ਵੀ ਸੀਟ ਖਾਲੀ ਨਹੀਂ ਹੈ।

ਕਿਸਾਨ ਮਾਰਚ ਕਾਰਨ ਆਵਾਜਾਈ 'ਚ ਦਿੱਕਤ ਆਉਣ ਦਾ ਮਾਮਲਾ: ਜੇਕਰ ਕਿਸੇ ਵਕੀਲ ਨੂੰ ਅੰਦੋਲਨ ਕਾਰਨ ਮੁਸ਼ਕਲ ਆ ਰਹੀ ਹੈ ਤਾਂ ਅਸੀਂ ਉਸ ਮੁਤਾਬਕ ਸਮਾਂ ਬਦਲਾਂਗੇ : CJI ਚੰਦਰਚੂੜ

(For more Punjabi news apart from Delhi Airport advisory in wake of farmers' Delhi Chalo march, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement