
Delhi News : ਕਿਹਾ, ਭਾਜਪਾ ਦਿੱਲੀ ਨੂੰ ਯੂਪੀ ਵਰਗਾ ਬਣਾ ਰਹੀ ਹੈ
BJP gave Delhi the gift of long power cuts, claims former CM Latest News in Punjabi : ਦਿੱਲੀ ਦੇ ਕਾਰਜਕਾਰੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਰਾਸ਼ਟਰੀ ਰਾਜਧਾਨੀ ਵਿਚ ਬਿਜਲੀ ਕੱਟਾਂ ਦੇ ਦਾਅਵੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ, ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਇੰਸਟਾਗ੍ਰਾਮ 'ਤੇ ਲਿਖਿਆ, ‘ਭਾਜਪਾ ਦਿੱਲੀ ਲਈ ਆਫ਼ਤ ਬਣ ਗਈ ਹੈ, ਸੱਤਾ ਵਿੱਚ ਆਉਂਦੇ ਹੀ ਬਿਜਲੀ ਦੇ ਲੰਬੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ।’
ਸਾਬਕਾ ਮੁੱਖ ਮੰਤਰੀ ਆਤਿਸ਼ੀ ਅਪਣੀ ਪੋਸਟ ’ਚ ਲਿਖਿਆ ਕਿ, ਬੀਤੇ ਤਿੰਨ ਦਿਨਾਂ ਦੌਰਾਨ ਦਿੱਲੀ ਵਿਚ ਬਿਜਲੀ ਦੇ ਲੰਬੇ ਕੱਟ ਲੱਗੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ‘ਆਪ’ ਸਰਕਾਰ ਦੇ ਸੱਤਾ ’ਚੋਂ ਹਟਣ ਤੋਂ ਬਾਅਦ ਬਿਜਲੀ ਵਿਭਾਗ ਠੱਪ ਹੋ ਗਿਆ ਹੈ। ਉਨ੍ਹਾਂ ਲਿਖਿਆ ਕਿ ਭਾਜਪਾ ਦਿੱਲੀ ਨੂੰ ਯੂਪੀ ਵਰਗਾ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਾਲੇ ਸੂਬਿਆਂ ਵਿਚ ਬਿਜਲੀ ਦਾ ਬੁਰਾ ਹਾਲ ਹੈ।