ਨਿਰਭਇਆ ਮਾਮਲਾ : ਦੋਸ਼ੀ ਵਿਨੇ ਸ਼ਰਮਾ ਨੇ  ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
Published : Mar 13, 2020, 10:01 pm IST
Updated : Mar 30, 2020, 10:43 am IST
SHARE ARTICLE
file photo
file photo

ਕਿਹਾ-ਰਹਿਮ ਪਟੀਸ਼ਨ ਰੱਦ ਕਰਨ ਦੇ ਫ਼ੈਸਲੇ ਵਿਚ ਖ਼ਾਮੀਆਂ

ਨਵੀਂ ਦਿੱਲੀ : ਨਿਰਭਿਆ ਸਮੂਹਕ ਬਲਾਤਕਾਰ ਅਤੇ ਹਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਚਾਰ ਦੋਸ਼ੀਆਂ ਵਿਚੋਂ ਇਕ ਵਿਨੇ ਸ਼ਰਮਾ ਨੇ ਸ਼ੁਕਰਵਾਰ ਨੂੰ ਦਿੱਲੀ ਹਾਈ ਕੋਰਟ ਵਿਚ ਪਹੁੰਚ ਕਰਦਿਆਂ ਦਾਅਵਾ ਕੀਤਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੁਆਰਾ ਉਸ ਦੀ ਰਹਿਮ ਪਟੀਸ਼ਨ ਰੱਦ ਕੀਤੇ ਜਾਣ ਵਿਚ ਕੁੱਝ ਖ਼ਾਮੀਆਂ ਅਤੇ 'ਸੰਵਿਧਾਨਕ ਗੜਬੜ' ਸੀ।

PhotoPhoto

ਸ਼ਰਮਾ ਦੇ ਵਕੀਲ ਏ ਪੀ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਜਿਨ੍ਹਾਂ ਦਸਿਆ ਕਿ ਕਿ ਮਾਮਲੇ ਨੂੰ ਦਿੱਲੀ ਹਾਈ ਕੋਰਟ ਦੀ ਰਜਿਸਟਰ ਵਿਚ ਦਾਖ਼ਲ ਕੀਤਾ ਗਿਆ ਹੈ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਰਹਿਮ ਪਟੀਸ਼ਨ ਰੱਦ ਕਰਨ ਲਈ ਰਾਸ਼ਟਰਪਤੀ ਕੋਲ ਭੋਜੀ ਗਈ ਅਰਜ਼ੀ ਵਿਚ ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਦੇ ਹਸਤਾਖਰ ਨਹੀਂ ਹਨ। ਵਿਨੇ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਨੇ ਇਕ ਫ਼ਰਵਰੀ ਨੂੰ ਰੱਦ ਕਰ ਦਿਤੀ ਸੀ।

PhotoPhoto

ਪਟੀਸ਼ਨ ਮੁਤਾਬਕ ਮਾਮਲੇ ਨੂੰ ਜਦ ਸੁਪਰੀਮ ਕੋਰਟ ਸਾਹਮਣੇ ਰਖਿਆ ਗਿਆ ਤਾਂ ਕੇਂਦਰ ਨੇ ਕਿਹਾ ਸੀ ਕਿ ਜੈਨ ਦਾ ਹਸਤਾਖਰ ਵਟਸਐਪ 'ਤੇ ਲਿਆ ਗਿਆ ਸੀ। ਇਸ ਨੇ ਦਾਅਵਾ ਕੀਤਾ ਕਿ ਜਦ ਰਹਿਮ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਤਾਂ ਉਸ ਸਮੇਂ ਚੋਣ ਜ਼ਾਬਤਾ ਲਾਗੂ ਸੀ ਅਤੇ ਜੈਨ ਉਸ ਵੇਲੇ ਸਿਰਫ਼ ਵਿਧਾਇਕ ਉਮੀਦਵਾਰ ਸਨ ਕਿਉਂਕਿ ਚੋਣਾਂ ਦਾ ਐਲਾਨ ਹੋ ਚੁੱਕਾ ਸੀ ਅਤੇ ਇਸ ਲਈ, ਉਹ ਗ੍ਰਹਿ ਮੰਤਰੀ ਦੀ ਤਾਕਤ ਦੀ ਵਰਤੋਂ ਨਹੀਂ ਕਰ ਸਕੇ।

PhotoPhoto

ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ, 'ਰਹਿਮ ਪਟੀਸ਼ਨ ਰੱਦ ਕਰਨ ਲਈ ਵਰਤੀਆਂ ਗਈਆਂ ਤਾਕਤਾਂ ਨਾਜਾਇਜ਼, ਅਸੰਵਿਧਾਨਕ, ਨਿਆਂਇਕ ਨਾਕਾਮੀ ਅਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਨਾਕਾਮੀ ਹਨ।' ਦਿੱਲੀ ਦੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਫਾਂਸੀ 'ਤੇ ਲਟਕਾਉਣ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement