ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਦਿੱਤੇ ਨਿਰਦੇਸ਼
Published : Mar 13, 2021, 3:37 pm IST
Updated : Mar 13, 2021, 3:37 pm IST
SHARE ARTICLE
Aruna Chaudhary
Aruna Chaudhary

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।

CoronavirusCoronavirusਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ, ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।

Corona virusCorona virusਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ `ਤੇ ਯਤਨ ਜਾਰੀ ਹਨ। ਉਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਆਂਗਣਵਾੜੀ ਕੇਂਦਰਾਂ ਵਿੱਚ ਮੌਜੂਦ ਰਹਿਣਗੇ ਅਤੇ ਪੌਸ਼ਟਿਕ ਆਹਾਰ ਘਰ ਘਰ ਪਹੰੁਚਾਉਣ ਤੇ ਹੋਰ ਗਤੀਵਿਧੀਆਂ ਲਈ ਘਰ-ਘਰ ਪਹੁੰਚ ਕਰਨਗੇ।

photophotoਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਕਰ ਅਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਭਾਗ ਦੁਆਰਾ ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਿਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement