
ਬੈਠਕ 'ਚ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰਹੇ ਮੌਜੂਦ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ 'ਚ ਦੇਸ਼ ਦੀ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਦੇ ਨਾਲ-ਨਾਲ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਪੈਦਾ ਸਥਿਤੀ ਦੇ ਮੱਦੇਨਜ਼ਰ ਮੌਜੂਦਾ ਗਲੋਬਲ ਦ੍ਰਿਸ਼ 'ਤੇ ਚਰਚਾ ਕੀਤੀ।
PHOTO
ਪੀਐਮ ਮੋਦੀ ਦੀ ਪ੍ਰਧਾਨਗੀ 'ਚ ਐਤਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ਹੋਈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਜ਼ਾ ਘਟਨਾਕ੍ਰਮ ਅਤੇ ਸਰਹੱਦੀ ਖੇਤਰਾਂ, ਸਮੁੰਦਰੀ ਅਤੇ ਹਵਾਈ ਖੇਤਰ 'ਚ ਦੇਸ਼ ਦੀ ਸੁਰੱਖਿਆ ਤਿਆਰੀਆਂ ਤੋਂ ਜਾਣੂੰ ਕਰਵਾਇਆ ਗਿਆ।
PHOTO
ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।