
ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਹੈ।
ਅਲੀਰਾਜਪੁਰ : ਸੋਸ਼ਲ ਮੀਡੀਆ 'ਤੇ ਨੌਜਵਾਨਾਂ ਦੇ ਇਕ ਗਰੁੱਪ ਵਲੋਂ ਇਕ ਲੜਕੀ ਨਾਲ ਛੇੜਛਾੜ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਥਿਤ ਤੌਰ 'ਤੇ ਕੁਝ ਦਿਨ ਪਹਿਲਾਂ ਅਲੀਰਾਜਪੁਰ ਜ਼ਿਲ੍ਹੇ ਦੇ ਬਾਲਪੁਰ ਪਿੰਡ 'ਚ ਆਯੋਜਿਤ ਮਸ਼ਹੂਰ ਭਗੋਰੀਆ ਤਿਉਹਾਰ 'ਚ ਰਿਕਾਰਡ ਹੋਇਆ ਹੈ। ਭਾਗੋਰੀਆ ਮੱਧ ਪ੍ਰਦੇਸ਼ ਦੇ ਕਬਾਇਲੀ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿਚ ਸਭ ਤੋਂ ਵੱਡੇ ਅਤੇ ਮਸ਼ਹੂਰ ਸਾਲਾਨਾ ਸਮਾਗਮਾਂ ਵਿਚੋਂ ਇੱਕ ਹੈ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਲੜਕੀ ਉਥੇ ਖੜ੍ਹੇ ਇਕ ਵਾਹਨ ਦੇ ਪਿੱਛੇ ਲੁਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਨੌਜਵਾਨ ਨੇ ਲੜਕੀ ਨੂੰ ਭਜਾ ਦਿੱਤਾ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।
Rape Case
ਕੁਝ ਹੀ ਦੇਰ ਬਾਅਦ ਇੱਕ ਹੋਰ ਨੌਜਵਾਨ ਲੜਕੀ ਨੂੰ ਗਰੁੱਪ ਵਿਚ ਖਿੱਚ ਕੇ ਲੈ ਗਿਆ ਅਤੇ ਸਮੂਹ ਨੌਜਵਾਨਾਂ ਨੇ ਲੜਕੀ ਨਾਲ ਛੇੜਛਾੜ ਕੀਤੀ। ਰਿਪੋਰਟਾਂ ਅਨੁਸਾਰ ਲੜਕੀ ਅਤੇ ਨੌਜਵਾਨ ਧਾਰ ਜ਼ਿਲ੍ਹੇ ਦੇ ਇੱਕ ਹੀ ਪਿੰਡ ਦੇ ਰਹਿਣ ਵਾਲੇ ਸਨ। ਜ਼ਿਲ੍ਹਾ ਪੁਲੀਸ ਮੁਖੀ (ਐਸਪੀ), ਅਲੀਰਾਜਪੁਰ ਮਨੋਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ “ਅਸੀਂ ਕੁਝ ਨੌਜਵਾਨਾਂ ਦੀ ਪਛਾਣ ਕੀਤੀ ਹੈ। ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।