
ਏਅਰਲਾਈਨ ਨੇ ਕਿਹਾ ਕਿ ਅਸੀਂ ਇਸ ਖਬਰ ਤੋਂ ਬਹੁਤ ਦੁਖੀ ਹਾਂ
ਨਵੀਂ ਦਿੱਲੀ: ਇੰਡੀਗੋ ਏਅਰਲਾਈਨ ਦੀ ਦਿੱਲੀ-ਦੋਹਾ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਪਾਕਿਸਤਾਨ ਦੇ ਕਰਾਚੀ ਏਅਰਪੋਰਟ 'ਤੇ ਲੈਂਡ ਕਰਨਾ ਪਿਆ। ਏਅਰਲਾਈਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੈਡੀਕਲ ਐਮਰਜੈਂਸੀ ਕਾਰਨ ਦੋਹਾ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਪਾਕਿਸਤਾਨ ਦੇ ਕਰਾਚੀ ਵੱਲ ਮੋੜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਫਲਾਈਟ ਨੰਬਰ 6E-1736 ਨੂੰ ਮੈਡੀਕਲ ਐਮਰਜੈਂਸੀ ਤੋਂ ਬਾਅਦ ਪਾਕਿਸਤਾਨ ਦੇ ਕਰਾਚੀ ਏਅਰਪੋਰਟ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਵਲੋਂ ਦੱਸਿਆ ਗਿਆ ਕਿ ਯਾਤਰੀ ਨੂੰ ਬਚਾਇਆ ਨਹੀਂ ਜਾ ਸਕਿਆ। ਹਵਾਈ ਅੱਡੇ ਦੀ ਮੈਡੀਕਲ ਟੀਮ ਨੇ ਯਾਤਰੀ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: 5 ਸਾਲ ਬਾਅਦ ਕੈਨੇਡਾ ਤੋਂ ਪਰਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹੀਨੇ ਬਾਅਦ ਹੋਣਾ ਸੀ ਵਿਆਹ
ਇਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਏਅਰਲਾਈਨ ਨੇ ਕਿਹਾ ਕਿ ਅਸੀਂ ਇਸ ਖਬਰ ਤੋਂ ਬਹੁਤ ਦੁਖੀ ਹਾਂ ਅਤੇ ਸਾਡੀਆਂ ਪ੍ਰਾਰਥਨਾਵਾਂ ਅਤੇ ਸ਼ੁਭਕਾਮਨਾਵਾਂ ਮ੍ਰਿਤਕ ਯਾਤਰੀ ਦੇ ਪਰਿਵਾਰ ਅਤੇ ਪਿਆਰਿਆਂ ਦੇ ਨਾਲ ਹਨ। ਫਿਲਹਾਲ ਅਸੀਂ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰ ਰਹੇ ਹਾਂ ਤਾਂ ਕਿ ਫਲਾਈਟ ਦੇ ਹੋਰ ਯਾਤਰੀਆਂ ਨੂੰ ਉਹਨਾਂ ਦੀ ਮੰਜ਼ਿਲ 'ਤੇ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਵਿਚ 66% ਵਾਧਾ, 12 ਸਾਲ ਬਾਅਦ ਵਧਾਈ ਗਈ ਤਨਖਾਹ
ਇਸ ਤੋਂ ਪਹਿਲਾਂ ਅਮਰੀਕਾ ਤੋਂ ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਸਵੀਡਨ ਦੇ ਸਟਾਕਹੋਮ ਵਿਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਫਲਾਈਟ 'ਚ 300 ਯਾਤਰੀ ਸਵਾਰ ਸਨ। ਫਲਾਈਟ ਨੇ ਅਮਰੀਕਾ ਦੇ ਨੇਵਾਰਕ ਤੋਂ ਦਿੱਲੀ ਲਈ ਉਡਾਣ ਭਰੀ ਸੀ ਪਰ ਤਕਨੀਕੀ ਖਰਾਬੀ ਕਾਰਨ ਇਸ ਨੂੰ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਫਲਾਈਟ ਦੇ ਇੰਜਣ-2 'ਚ ਤੇਲ ਤੇਜ਼ੀ ਨਾਲ ਘੱਟ ਰਿਹਾ ਸੀ। ਜਾਂਚ ਕਰਨ 'ਤੇ ਪਤਾ ਲੱਗਿਆ ਕਿ ਦੂਜੇ ਇੰਜਣ ਤੋਂ ਤੇਲ ਲੀਕ ਹੋ ਰਿਹਾ ਸੀ।