ਸ਼ਿਲਾਂਗ ਦੀ ਪੰਜਾਬੀ ਲੇਨ ’ਚ ਰਹਿਣ ਵਾਲੇ ਲੋਕਾਂ ਨੇ ਮੰਗੀ ਅਮਿਤ ਸ਼ਾਹ ਤੋਂ ਮਦਦ 
Published : Mar 13, 2024, 6:38 pm IST
Updated : Mar 13, 2024, 6:38 pm IST
SHARE ARTICLE
Amit Shah
Amit Shah

ਪੰਜਾਬੀ ਕਲੋਨੀ ਦੇ ਸਿੱਖਾਂ ਨੂੰ ਵੱਖ-ਵੱਖ ਆਦਿਵਾਸੀ ਸਮੂਹਾਂ ਤੋਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਹਰੀਜਨ ਪੰਚਾਇਤ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ

ਸ਼ਿਲਾਂਗ: ਮੇਘਾਲਿਆ ਦੇ ਸ਼ਿਲਾਂਗ ’ਚ ਵਿਵਾਦਿਤ ਪੰਜਾਬੀ ਲੇਨ ਦੇ ਵਸਨੀਕਾਂ ਨੇ 9 ਮਾਰਚ ਨੂੰ ਉਨ੍ਹਾਂ ਦੇ ਇਲਾਕੇ ’ਚ ਹੋਏ ਆਈ.ਈ.ਡੀ. ਧਮਾਕਾ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖਲ ਦੀ ਮੰਗ ਕੀਤੀ ਹੈ। ਇਸ ਧਮਾਕੇ ’ਚ ਇਕ ਵਿਅਕਤੀ ਜ਼ਖਮੀ ਹੋ ਗਿਆ ਸੀ। 

ਸ਼ਾਹ ਨੂੰ ਲਿਖੀ ਚਿੱਠੀ ਵਿਚ ਹਰੀਜਨ ਪੰਚਾਇਤ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਨੇ ਕਿਹਾ ਕਿ ਧਮਾਕੇ ਨੇ ਵਸਨੀਕਾਂ ਵਿਚ ਡਰ ਦੀ ਭਾਵਨਾ ਪੈਦਾ ਕਰ ਦਿਤੀ ਹੈ। ਵਿਵਾਦਿਤ ਇਲਾਕੇ ’ਚ ਰਹਿਣ ਵਾਲੇ ਸਿੱਖਾਂ ਦਾ ਮੰਨਣਾ ਹੈ ਕਿ ਇਹ ਧਮਾਕਾ ਉਨ੍ਹਾਂ ਨੂੰ ਨਗਰ ਨਿਗਮ ਦੀ ਜ਼ਮੀਨ ’ਤੇ ਤਬਦੀਲ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਗੱਲਬਾਤ ’ਚ ਵਿਘਨ ਪਾਉਣ ਲਈ ਕੀਤਾ ਗਿਆ ਸੀ। 

ਸਾਲ 2018 ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਮਰਥਿਤ ਮੇਘਾਲਿਆ ਡੈਮੋਕ੍ਰੇਟਿਕ ਅਲਾਇੰਸ (ਐੱਮ.ਡੀ.ਏ.) ਦੇ ਸੱਤਾ ’ਚ ਆਉਣ ਤੋਂ ਕੁੱਝ ਮਹੀਨਿਆਂ ਬਾਅਦ ਸ਼ੁਰੂ ਕੀਤੀ ਗਈ ਤਬਾਦਲੇ ਦੀ ਪ੍ਰਕਿਰਿਆ ਇਸ ਸਮੇਂ ਹਾਈ ਕੋਰਟ ਦੀ ਨਿਗਰਾਨੀ ’ਚ ਹੈ। ਗੁਰਜੀਤ ਸਿੰਘ ਨੇ ਸ਼ਾਹ ਨੂੰ ਕਿਹਾ ਕਿ ਧਮਾਕਾ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਕਮਜ਼ੋਰ ਕਰਨ ਲਈ ਕੀਤਾ ਗਿਆ ਸੀ। ਉਨ੍ਹਾਂ ਗ੍ਰਹਿ ਮੰਤਰੀ ਨੂੰ ਧਮਕੀਆਂ ਦੇਣ ਵਾਲਿਆਂ ਵਿਰੁਧ ਤੁਰਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ਾਂਤੀ ਬਹਾਲ ਕਰਨ ਲਈ ਸ਼ਰਾਰਤੀ ਅਨਸਰਾਂ ਨੂੰ ਜਵਾਬਦੇਹ ਠਹਿਰਾਉਣ ਦੀ ਲੋੜ ਹੈ। 

ਉਨ੍ਹਾਂ ਨੇ ਕੇਂਦਰ ਨੂੰ ਕਾਨੂੰਨ ਦੇ ਸ਼ਾਸਨ ਨੂੰ ਕਾਇਮ ਰੱਖਣ ਅਤੇ ਨਸਲ ਜਾਂ ਧਰਮ ਤੋਂ ਬਿਨਾਂ ਸਾਰੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ, ‘‘ਪੰਜਾਬੀ ਕਲੋਨੀ ਦੇ ਸਿੱਖਾਂ ਨੂੰ ਵੱਖ-ਵੱਖ ਆਦਿਵਾਸੀ ਸਮੂਹਾਂ ਤੋਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮੂਹ ਮੇਘਾਲਿਆ ’ਚ ਗੈਰ-ਆਦਿਵਾਸੀਆਂ ਦੀ ਮੌਜੂਦਗੀ ਦੇ ਖੁੱਲ੍ਹ ਕੇ ਵਿਰੁਧ ਰਹੇ ਹਨ, ਜਿਸ ਨਾਲ ਡਰ ਦਾ ਮਾਹੌਲ ਪੈਦਾ ਹੋਇਆ ਹੈ।’’

Tags: punjabi lane

Location: India, Meghalaya, Shillong

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement