
Delhi News : ਕਿਹਾ - ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਕਰਾਂਗੇ ਤੈਅ, ਬੂਥ ਲੈਵਲ ਦੀਆਂ ਬਣਾਈਆਂ ਜਾਣਗੀਆਂ ਕਮੇਟੀਆਂ, ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਂਗੇ ਲੜਾਈ
Delhi News in Punjabi : ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ ਹੈ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਵਿਚ ਪੰਜਾਬ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
(For more news apart from Statement of Punjab Congress in-charge Bhupesh Baghel after a 5-hour meeting in Delhi News in Punjabi, stay tuned to Rozana Spokesman)