
ਵਿਵਾਦਤ ਫਿ਼ਲਮ 'ਨਾਨਕ ਸ਼ਾਹ ਫ਼ਕੀਰ' ਨੂੰ ਭਾਵੇਂ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿਤੀ ਹੈ ਪਰ ਇਸ 'ਤੇ ਚੱਲ ਰਿਹਾ ਵਿਵਾਦ ਹਾਲੇ ਰੁਕਣ ਦਾ ਨਾਮ
ਨਵੀਂ ਦਿੱਲੀ : ਵਿਵਾਦਤ ਫਿ਼ਲਮ 'ਨਾਨਕ ਸ਼ਾਹ ਫ਼ਕੀਰ' ਨੂੰ ਭਾਵੇਂ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿਤੀ ਹੈ ਪਰ ਇਸ 'ਤੇ ਚੱਲ ਰਿਹਾ ਵਿਵਾਦ ਹਾਲੇ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇਹ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਹੈ ਕਿ ਮਾਣਯੋਗ ਸੁਪਰੀਮ ਕੋਰਟ ਅਪਣੇ ਪਹਿਲੇ ਫ਼ੈਸਲੇ ਨੂੰ ਬਦਲੇ।
film nanak shah fakir case in court
ਇਸ ਪਟੀਸ਼ਨ ਦੀ ਸੁਣਵਾਈ ਤੁਰਤ ਮੰਗੀ ਗਈ ਸੀ ਪਰ ਸੁਪਰੀਮ ਕੋਰਟ ਨੇ ਇਸ ਦੀ ਤੁਰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ ਹੈ। ਦਸ ਦਈਏ ਕਿ ਜਦੋਂ ਤੋਂ ਇਸ ਫਿ਼ਲਮ ਬਾਰੇ ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲੀ ਹੈ, ਉਦੋਂ ਤੋਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਨੇ ਇਸ ਦਾ ਵਿਰੋਧ ਸ਼ੁਰੂ ਕੀਤਾ ਹੋਇਆ ਹੈ।
film nanak shah fakir case in court
ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖ਼ਾਨਵਿਲਕਰ ਅਤੇ ਜਸਟਿਸ ਡੀ. ਵਾਈ ਚੰਦਰਚੂੜ੍ਹ ਦੇ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲ ਦੀ ਅਰਜ਼ੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਜ ਪਿਆਰਿਆਂ ਨੂੰ ਪਰਦੇ 'ਤੇ ਦਿਖਾਉਣ ਦੀ ਆਗਿਆ ਨਹੀਂ ਮਿਲਣੀ ਚਾਹੀਦੀ।
film nanak shah fakir case in court
ਬੈਂਚ ਨੇ ਕਿਹਾ ਕਿ ਜੇਕਰ ਫਿ਼ਲਮ ਨੂੰ ਇਕ ਵਾਰ ਕੇਂਦਰੀ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਹੈ ਤਾਂ ਉਸ 'ਤੇ ਰੋਕ ਇਕਦਮ ਲਗਾਉਣੀ ਔਖੀ ਹੈ ਪਰ ਉਸ ਰੋਕ ਸਬੰਧੀ ਕਾਨੂੰਨੀ ਚਾਰਾਜ਼ੋਈ ਹੀ ਕੀਤੀ ਜਾ ਸਕਦੀ ਹੈ। ਬੈਂਚ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲ ਸਤਿੰਦਰ ਸਿੰਘ ਗੁਲਾਟੀ ਦੀ ਉਸ ਅਰਜ਼ੀ 'ਤੇ ਖ਼ਾਰਜ ਕਰ ਦਿਤਾ, ਜਿਸ ਵਿਚ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਸੁਣਵਾਈ ਅੱਜ ਜਾਂ ਕੱਲ ਹੀ ਕੀਤੀ ਜਾਵੇ ਤੇ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਤਕ ਟਾਲ ਦਿਤੀ ਗਈ ਹੈ।