ਸਮਾਜਵਾਦੀ ਪਾਰਟੀ ਵਲੋਂ ਯੂਪੀ 'ਚ ਰਾਸ਼ਟਰਪਤੀ ਸ਼ਾਸਨ ਦੀ ਮੰਗ
Published : Apr 13, 2018, 5:36 pm IST
Updated : Apr 13, 2018, 5:36 pm IST
SHARE ARTICLE
Samajwadi Party Seeks President's Rule In UP
Samajwadi Party Seeks President's Rule In UP

ਸਮਾਜਵਾਦੀ ਪਾਰਟੀ ਵਲੋਂ ਯੂਪੀ 'ਚ ਰਾਸ਼ਟਰਪਤੀ ਸ਼ਾਸਨ ਦੀ ਮੰਗ

ਲਖਨਊ : ਸਮਾਜਵਾਦੀ ਪਾਰਟੀ ਨੇ ਮੰਗ ਕੀਤੀ ਕਿ ਉਤਰ ਪ੍ਰਦੇਸ਼ ਦੀ ​ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਖ਼ਾਸ ਤੌਰ 'ਤੇ ਉਨਾਵ ਬਲਾਤਕਾਰ ਮਾਮਲੇ ਦੇ ਮੱਦੇਨਜ਼ਰ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ। ਸਮਾਜਵਾਦੀ ਪਾਰਟੀ ਦੇ ਉਪ-ਪ੍ਰਧਾਨ ਕਿਰਨਮਯ ਨੰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਯੋਗੀ ਸਰਕਾਰ ਇਕ ਦਿਨ ਵੀ ਨਹੀਂ ਰਹਿਣੀ ਚਾਹੀਦੀ। ਧਾਰਾ 356 ਲਾਗੂ ਹੋਣੀ ਚਾਹੀਦੀ ਹੈ ਅਤੇ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਲਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੇ ਵੇਖਿਆ ਕਿ ਪੀੜਤਾ ਦੇ ਪਿਤਾ ਨੂੰ ਬੇਰਹਿਮੀ ਨਾਲ ਕੁਟਿਆ ਗਿਆ। ਪੁਲਿਸ ਕਿਵੇਂ ਕਹਿ ਰਹੀ ਹੈ ਕਿ ਕੋਈ ਸਬੂਤ ਨਹੀਂ ਹੈ, ਇਹੋ ਜਿਹੇ ਪੁਲਿਸ ਕਰਮਚਾਰੀਆਂ ਵਿਰੁਧ ਵੀ ਕਾਰਵਾਈ ਹੋਣੀ ਚਾਹੀਦੀ ਹੈ। 

Samajwadi Party Seeks President's Rule In UPSamajwadi Party Seeks President's Rule In UPਨੰਦਾ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਗੜ ਗਈ ਹੈ। ਔਰਤਾਂ ਵਿਰੁਧ ਅਪਰਾਧ ਵਧੇ ਹਨ ਅਤੇ ਪ੍ਰਸ਼ਾਸਨ ਇਸ ਨੂੰ ਰੋਕਣ ਵਿਚ ਨਾਕਾਮ ਰਿਹਾ ਹੈ। ਦੂਜੇ ਪਾਸੇ ਸਮਾਜਵਾਦੀ ਸਲਾਹਕਾਰ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਨੇ ਕਿਹਾ ਕਿ ਉਤਰ ਪ੍ਰਦੇਸ਼ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਉ' ਦਾ ਨਾਅਰਾ ਅਰਥਹੀਣ ਹੋ ਗਿਆ ਹੈ। 

Samajwadi Party Seeks President's Rule In UPSamajwadi Party Seeks President's Rule In UPਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਧਾਇਕ, ਸੰਸਦ ਜਾਂ ਸਰਕਾਰੀ ਅਧਿਕਾਰੀ ਵਿਰੁਧ ਕਿਸੇ ਪੀੜਤ ਮਹਿਲਾ ਨੇ ਦੋਸ਼ ਲਗਾਇਆ ਹੈ ਤਾਂ ਉਸ ਦੇ ਵਿਰੁਧ ਕਾਰਵਾਈ ਸਹੀ ਤਰ੍ਹਾਂ ਹੋਣੀ ਚਾਹੀਦੀ ਹੈ ਜਿਵੇਂ ਆਮ ਆਦਮੀ ਦੇ ਮਾਮਲੇ ਵਿਚ ਹੁੰਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement