ਸ਼ੋਪੀਆ ਵਿਚ ਮੁਠਭੇੜ ਜਾਰੀ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਮਾਰਿਆ
Published : Apr 13, 2019, 11:42 am IST
Updated : Apr 13, 2019, 11:42 am IST
SHARE ARTICLE
Security Forces Continue Fighting In Shopia, Killing Two Militants
Security Forces Continue Fighting In Shopia, Killing Two Militants

ਪੁਲਿਸ ਦੇ ਮੁਤਾਬਕ ਅਤਿਵਾਦੀਆਂ ਕੋਲ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਮਿਲੇ ਹਨ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਠਭੇੜ ਜਾਰੀ ਹੈ ਅਤੇ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ। ਸ਼ੋਪੀਆਂ ਦੇ ਗਾਹੰਦ ਇਲਾਕੇ ਵਿਚ ਅਤਿਵਾਦੀਆਂ ਦੇ ਛੁਪੇ ਹੋਣ ਦੀ ਖੂਫੀਆਂ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਬਗੀਚੇ ਵਿਚ ਛੁਪੇ ਅਤਿਵਾਦੀਆਂ ਨੇ ਪਹਿਲਾਂ ਜਵਾਨਾਂ ਤੇ ਗੋਲੀਆਂ ਚਲਾਈਆਂ ਪਰ ਮੌਕਾ ਪਾ ਕੇ ਸੁਰੱਖਿਆ ਬਲਾਂ ਨੇ ਦੋਨਾਂ ਅਤਿਵਾਦੀਆਂ ਨੂੰ ਮਾਰ ਸੁੱਟਿਆ।

gSecurity Forces Continue Fighting In Shopia, Killing Two Militants

ਪੁਲਿਸ ਦੇ ਮੁਤਾਬਕ ਅਤਿਵਾਦੀਆਂ ਕੋਲ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਮਿਲੇ ਹਨ। ਦੋਨੋਂ ਅਤਿਵਾਦੀ ਕਿਸ ਸੰਗਠਨ ਨਾਲ ਜੁੜੇ ਹੋਏ ਹਨ ਇਸਦੀ ਪੜਤਾਲ ਅਜੇ ਜਾਰੀ ਹੈ। ਇਲਾਕੇ ਦੇ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆ ਗਈਆਂ ਹਨ ਅਤੇ ਤਲਾਸ਼ੀ ਅਭਿਆਨ ਜਾਰੀ ਹੈ। ਦੱਸ ਦਈਏ ਕਿ 14 ਫਰਵਰੀ ਨੂੰ ਹੋਏ ਪੁਲਵਾਮਾ ਅਤਿਵਾਦੀ ਹਮਲੇ ਵਿਚ ਸੀਆਰਪੀਐਫ ਦੇ 45 ਜਵਾਨ ਸ਼ਹੀਦ ਹੋ ਗਏ ਸਨ।

jjjPulwama Attack

ਜੰਮੂ-ਕਸ਼ਮੀਰ ਤੋਂ ਸ਼੍ਰੀਨਗਰ ਜਾ ਰਹੇ ਸੀਆਰਪੀਐਫ ਦੇ ਕਾਫਲੇ ਵਿਚ ਇਕ ਅਤਿਵਾਦੀ ਨੇ ਪੁਲਵਾਮਾ ਵਿਚ ਵਿਸਫੋਟਕ ਸਮੱਗਰੀ ਨਾਲ ਭਰੀ ਇਕ ਕਾਰ ਭੇਜ ਦਿੱਤੀ ਸੀ ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਪੈਦਾ ਹੋ ਗਈ ਸੀ। ਇਸ ਦੇ ਜਵਾਬ ਵਿਚ ਭਾਰਤੀ ਸੈਨਾ ਨੇ ਪਾਕਿਸਤਾਨ ਦੀ ਸੀਮਾ ਪਾਰ ਕਰਕੇ ਬਾਲਾਕੋਟ ਦੇ ਅਤਿਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement