
ਭਾਰਤੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਹੁਣ ਤੱਕ ਕੋਰੋਨਾ ਵਾਇਰਸ (ਕੋਵਿਡ -19) ਦੇ 8447 ਮਾਮਲੇ ਸਾਹਮਣੇ ਆਏ ਹਨ।
ਨਵੀਂ ਦਿੱਲ਼ੀ: ਭਾਰਤੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਹੁਣ ਤੱਕ ਕੋਰੋਨਾ ਵਾਇਰਸ (ਕੋਵਿਡ -19) ਦੇ 8447 ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ 7409 ਵਿਅਕਤੀ ਇਲਾਜ ਅਧੀਨ ਹਨ ਅਤੇ 764 ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਭਾਰਤ ਵਿਚ ਕੋਰੋਨਾ ਦੇ ਸ਼ਿਕਾਰ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।
Photo
ਮਹਾਰਾਸ਼ਟਰ ਵਿਚ ਸਭ ਤੋਂ ਵੱਧ 1,761 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਦਿੱਲੀ ਵਿਚ 1069 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਵਾਰਾਣਸੀ ਦੇ ਮਦਨਪੁਰਾ ਖੇਤਰ ਵਿਚ ਕੋਰੋਨਾ ਵਾਇੜਸ ਦੇ ਸਕਾਰਾਤਮਕ ਕੇਸ ਸਾਹਮਣੇ ਆਉਣ ਤੋਂ ਬਾਅਦ ਇਸ ਖੇਤਰ ਨੂੰ ਇੱਕ ਹੌਟਸਪੌਟ ਐਲਾਨ ਦਿੱਤਾ ਗਿਆ ਹੈ। ਲੋਕਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਲਈ ਪੁਲਿਸ ਨੇ ਜਗ੍ਹਾ' ਤੇ ਬੈਰੀਕੇਟ ਲਗਾਏ ਹੋਏ ਹਨ।
Photo
ਬੀਤੇ ਦਿਨ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਸਿਹਤ ਮੰਤਰਾਲਾ ਦੇਸ਼ ਵਿਚ ਕੋਵਿਡ-19 ਦੇ ਟੈਸਟ ਲਗਾਤਾਰ ਵਧਾਉਣ ਦੀ ਲੋੜ 'ਤੇ ਜ਼ੋਰ ਦੇ ਰਿਹਾ ਹੈ ਜਿਸ ਨਾਲ ਕੋਰੋਨਾ ਵਾਇਰਸ ਦੀ ਲਾਗ ਨੂੰ ਖ਼ਤਮ ਕਰਨ ਲਈ ਆਖ਼ਰੀ ਪੀੜਤ ਵਿਅਕਤੀ ਤਕ ਪਹੁੰਚਣਾ ਸੰਭਵ ਹੋ ਸਕੇ।
Photo
ਉਹਨਾਂ ਅਮਰੀਕਾ, ਇਟਲੀ ਅਤੇ ਫ਼ਰਾਂਸ ਸਣੇ ਹੋਰ ਦੇਸ਼ਾਂ ਦੀ ਤੁਲਨਾ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਹਾਲਤ ਭਾਰਤ ਵਿਚ 'ਕਾਬੂ ਹੇਠ' ਦਸਦਿਆਂ ਕਿਹਾ ਕਿ ਦੇਸ਼ ਵਿਚ ਕੁਲ ਮਰੀਜ਼ਾਂ ਵਿਚ 80 ਫ਼ੀ ਸਦੀ ਤੋਂ ਵੱਧ ਮਰੀਜ਼ ਆਮ ਲੱਛਣਾਂ ਵਾਲੇ ਹਨ। ਇਲਾਜ ਦੇ ਇੰਤਜ਼ਾਮਾਂ ਨੂੰ ਵੀ ਮੰਗ ਦੀ ਤੁਲਨਾ ਵਿਚ ਕਾਫ਼ੀ ਦਸਦਿਆਂ ਉਹਨਾਂ ਕਿਹਾ ਕਿ ਦੇਸ਼ ਵਿਚ ਕੁਲ 1671 ਮਰੀਜ਼ ਗੰਭੀਰ ਸ਼੍ਰੇਣੀ ਵਿਚ ਹਨ ਅਤੇ ਇਨ੍ਹਾਂ ਦਾ ਆਈਸੀਯੂ ਵਿਚ ਇਲਾਜ ਚੱਲ ਰਿਹਾ ਹੈ।
Photo
ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੁਣਯ ਸਲਿਲਾ ਨੇ ਦਸਿਆ ਕਿ ਮੰਤਰਾਲੇ ਨੇ ਲਾਗ ਤੋਂ ਸੱਭ ਤੋਂ ਵੱਧ ਪ੍ਰਭਾਵਤ ਇਲਾਕਿਆਂ ਵਿਚ ਲੋਕਾਂ ਨੂੰ ਘਰਾਂ ਵਿਚ ਹੀ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਕਰਨ ਲਈ ਰਾਜ ਸਰਕਾਰ ਨਾਲ ਮਿਲ ਕੇ ਉਪਾਅ ਕੀਤੇ ਹਨ।