
ਕੋਰੋਨਾ ਵਾਇਰਸ ਤੇ ਨਜ਼ਰ ਰੱਖਣ ਵਾਲੀ ਸੰਸਥਾ...
ਨਵੀਂ ਦਿੱਲੀ: ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਗਿਣਤੀ ਵਿਚ ਕਮੀ ਨਹੀਂ ਆ ਰਹੀ ਅਤੇ ਉੱਥੇ ਲਗਾਤਾਰ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 1,514 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਪੂਰੇ ਦੇਸ਼ ਵਿਚ ਮੌਤ ਦਾ ਅੰਕੜਾ 22 ਹਜ਼ਾਰ ਤੋਂ ਪਾਰ ਹੋ ਗਿਆ ਹੈ।
Donald Trump
ਕੋਰੋਨਾ ਵਾਇਰਸ ਤੇ ਨਜ਼ਰ ਰੱਖਣ ਵਾਲੀ ਸੰਸਥਾ ਜਾਨ ਹਾਪਕਿੰਸ ਯੂਨੀਵਰਸਿਟੀ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਮਰੀਕਾ ਵਿਚ ਹੁਣ ਤਕ 22, 073 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਸਭ ਤੋਂ ਵੱਧ ਮੌਤਾਂ ਇਕੱਲੇ ਨਿਊਯਾਰਕ ਸ਼ਹਿਰ ਵਿਚ ਹੋਈ ਜਿੱਥੇ 6898 ਲੋਕ ਹੁਣ ਤਕ ਮਰ ਚੁੱਕੇ ਹਨ। ਅਮਰੀਕਾ ਦੁਨੀਆ ਦਾ ਇਕ ਅਜਿਹਾ ਦੇਸ਼ ਹੈ ਜਿੱਥੇ ਇਕ ਦਿਨ ਵਿਚ ਦੋ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।
Test Kits
ਦੋ ਦਿਨ ਪਹਿਲਾਂ ਅਮਰੀਕਾ ਵਿਚ 24 ਘੰਟਿਆਂ ਵਿਚ 2108 ਲੋਕਾਂ ਦੀ ਮੌਤ ਹੋਈ ਸੀ। ਦੁਨੀਆਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਹੁਣ ਤਕ 185 ਦੇਸ਼ਾਂ ਵਿਚ 1,8 ਲੱਖ ਤੋਂ ਵਧ ਲੋਕ ਇਸ ਵਾਇਰਸ ਨਾਲ ਪੀੜਤ ਹਨ ਜਿਹਨਾਂ ਵਿਚੋਂ 114,185 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। 18 ਲੱਖ ਪੀੜਤ ਲੋਕਾਂ ਵਿਚ ਇਕੱਲੇ ਅਮਰੀਕਾ ਵਿਚ 5,60433 ਲੋਕ ਪੀੜਤ ਹਨ।
Donald Trump
ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੁਨੀਆਭਰ ਵਿਚ 22115 ਤਕ ਪਹੁੰਚ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ ਵਿਚ ਹੋਈਆਂ ਹਨ। ਇਸ ਤੋਂ ਬਾਅਦ ਇਟਲੀ ਵਿਚ ਸਭ ਤੋਂ ਜ਼ਿਆਦਾ ਮੌਤਾਂ ਦਾ ਅੰਕੜਾ ਰਿਹਾ ਹੈ ਜਿਥੇ ਇਸ ਵਾਇਰਸ ਨਾਲ ਹੁਣਤ ਕ 19,899 ਲੋਕਾਂ ਦੀ ਜਾਨ ਜਾ ਚੁੱਕੀ ਹੈ। ਤੀਜੇ ਨੰਬਰ ਤੇ ਸਪੇਨ ਹੈ ਜਿੱਥੇ ਹੁਣ ਤਕ 17 ਹਜ਼ਾਰ ਤੋਂ ਵਧ ਲੋਕਾਂ ਦੀ ਮੌਤ ਹੋਈ ਹੈ।
Test
ਫਰਾਂਸ ਮੌਤ ਦੇ ਮਾਮਲੇ ਵਿਚ ਚੌਥੇ ਨੰਬਰ 'ਤੇ ਹੈ ਅਤੇ ਹੁਣ ਤਕ 14,393 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੰਗਲੈਂਡ ਹੁਣ ਤੱਕ 10,629 ਲੋਕਾਂ ਦੀ ਮੌਤ ਦੇ ਨਾਲ ਪੰਜਵੇਂ ਸਥਾਨ 'ਤੇ ਹੈ। ਪੰਜਵੇਂ ਨੰਬਰ 'ਤੇ ਅਮਰੀਕਾ ਦਾ ਨਿਊਯਾਰਕ ਸਿਟੀ ਹੈ, ਜਿੱਥੇ 6,898 ਲੋਕਾਂ ਦੀ ਮੌਤ ਹੋ ਗਈ ਹੈ। ਛੇਵੇਂ ਸਥਾਨ 'ਤੇ ਈਰਾਨ ਹੈ ਜਿਥੇ 4,474 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੱਤਵੇਂ ਸਥਾਨ 'ਤੇ ਬੈਲਜੀਅਮ ਹੈ ਜਿੱਥੇ 3,600 ਲੋਕ ਮਾਰੇ ਗਏ ਹਨ। ਚੀਨ ਵਿਚ ਹੁਣ ਤਕ 3,343 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਹ ਅੱਠਵੇਂ ਸਥਾਨ 'ਤੇ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।