ਪਿਛਲੇ 24 ਘੰਟਿਆਂ 'ਚ 1,61,736 ਨਵੇਂ ਕੋਵਿਡ-19 ਕੇਸ ਦਰਜ, 879 ਦੀ ਮੌਤ 
Published : Apr 13, 2021, 11:03 am IST
Updated : Apr 13, 2021, 1:36 pm IST
SHARE ARTICLE
Corona Virus
Corona Virus

ਫਿਲਹਾਲ 12,64,698 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਨਵੀਂ ਦਿੱਲੀ: ਭਾਰਤ ਵਿਚ ਮੰਗਲਵਾਰ ਯਾਨੀ 13 ਅਪ੍ਰੈਲ, 2021 ਨੂੰ ਲਗਾਤਾਰ 7ਵੇਂ ਦਿਨ ਕੋਰੋਨਾ ਵਾਇਰਸ ਦੇ ਇਕ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ 1,61,736 ਨਵੇਂ ਕੋਵਿਡ -19 ਕੇਸ ਦਰਜ ਕੀਤੇ ਗਏ ਹਨ। ਇਹ ਲਗਾਤਾਰ ਤੀਸਰਾ ਦਿਨ ਹੈ ਜਦੋਂ ਦੇਸ਼ ਵਿਚ ਡੇਢ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ 879 ਮੌਤਾਂ ਹੋਈਆਂ ਹਨ।

Corona virus Corona virus

ਸੰਕਰਮਣ ਦੇ ਨਵੇਂ ਕੇਸ ਦਰਜ ਹੋਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੁੱਲ ਕੇਸਾਂ ਦੀ ਗਿਣਤੀ 1,36,89,453 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 97,168 ਮਰੀਜ਼ਾਂ ਨੂੰ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ। ਦੇਸ਼ ਵਿਚ ਹੁਣ ਤੱਕ 1,22,53,697 ਲੋਕ ਕੋਰੋਨਾ ਸੰਕਰਮਿਤ ਹੋ ਕੇ ਠੀਕ ਹੋ ਚੁੱਕੇ ਹਨ। ਫਿਲਹਾਲ 12,64,698 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

Photo

ਕੋਰੋਨਾ ਨਾਲ ਦੇਸ਼ ਵਿਚ ਕੁੱਲ 1,71,058 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਤੱਕ ਕੁੱਲ 10,85,33,085 ਮਰੀਜ਼ਾਂ ਨੂੰ ਕੋਰੋਨਾ ਵੈਕਸੀਨ ਡੋਜ਼ ਮਿਲ ਚੁੱਕੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਕਿ ਕੱਲ੍ਹ ਇੱਕ ਦਿਨ ਵਿਚ 14,00,122 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ ਦੇਸ਼ ਵਿਚ ਕੁਲ 25,92,07,108 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement