
ਕੋਵਿਡ-19 ਟੀਕੇ ਦੀ ਵਰਤੋਂ ਕਰਨ 'ਤੇ ਰਮਜ਼ਾਨ ਦੇ ਰੋਜ਼ੇ ’ਚ ਕੋਈ ਵਿਵਾਦ ਨਹੀਂ।
ਲੰਦਨ: ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿਚ ਵੀ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ। ਇਸ ਵਿਚਕਾਰ ਮੁਸਲਿਮ ਭਾਈਚਾਰਾ ਕੋਵਿਡ-19 ਟੀਕੇ ਦੀ ਵਰਤੋਂ ਰਮਜ਼ਾਨ ਦੇ ਰੋਜ਼ੇ 'ਚ ਕਰਨ ਤੋਂ ਥੋੜਾ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ ਪਰ ਬ੍ਰਿਟੇਨ ਦੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਆਗੂਆਂ ਨੇ ਕਿਹਾ ਹੈ ਕਿ ਕੋਵਿਡ-19 ਟੀਕੇ ਦੀ ਵਰਤੋਂ ਕਰਨ 'ਤੇ ਰਮਜ਼ਾਨ ਦੇ ਰੋਜ਼ੇ ਦੀ ਉਲੰਘਣਾ ਨਹੀਂ ਹੋਵੇਗੀ।
corona vaccine
ਰਮਜ਼ਾਨ ਦਾ ਮਹੀਨਾ ਦੁਨੀਆ ਭਰ ਦੇ ਮੁਸਲਮਾਨਾਂ ਲਈ ਪਵਿੱਤਰ ਮਹੀਨਾ ਹੈ। ਇਸ ਦੌਰਾਨ ਮੁਸਲਮਾਨ ਸਵੇਰ ਤੋਂ ਸ਼ਾਮ ਤਕ ਖਾਣ-ਪੀਣ ਤੋਂ ਖੁਦ ਨੂੰ ਰੋਕ ਲੈਂਦੇ ਹਨ। ਹਾਲਾਂਕਿ ਰੋਜ਼ਾ ਦੀ ਸਥਿਤੀ ’ਚ ਧਾਰਮਿਕ ਸਿੱਖਿਆ ਮੁਸਲਮਾਨਾਂ ਨੂੰ ਸਰੀਰ ਦੇ ਅੰਦਰ ਕਿਸੇ ਵੀ ਚੀਜ ਦੇ ਦਾਖਲ ਹੋਣ’ ਤੋਂ ਰੋਕਦੀ ਹੈ। ਬ੍ਰਿਟਿਸ਼ ਬੁੱਧੀਜੀਵੀਆਂ ਨੇ ਕਿਹਾ ਹੈ ਕਿ ਇਹ ਨਿਯਮ ਕੋਵਿਡ-19 ਟੀਕੇ ’ਤੇ ਲਾਗੂ ਨਹੀਂ ਹੁੰਦਾ।ਟੀਕੇ ’ਚ ਪੋਸ਼ਣ ਦੀ ਕੋਈ ਮਾਤਰਾ ਨਹੀਂ ਹੈ ਤੇ ਇਸ ਨਾਲ ਕੋਈ ਵੀ ਰੋਜ ਬਿਲਕੁਲ ਖਰਾਬ ਨਹੀਂ ਹੁੰਦਾ।