
14 ਅਪ੍ਰੈਲ ਨੂੰ ਪੇਸ਼ ਹੋਣ ਦਾ ਦਿਤਾ ਹੁਕਮ
ਮੁਹਾਲੀ : ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ ਨੂੰ ਮੁਹਾਲੀ ਪੁਲਿਸ ਨੇ ਇੱਕ ਵਾਰ ਫਿਰ ਤੋਂ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਾਂਚ ਵਿਚ ਸ਼ਾਮਲ ਹੋਣ ਦੇ ਹੁਕਮ ਦਿਤੇ ਹਨ।
Arvind Kejriwal
ਦੱਸ ਦੇਈਏ ਕਿ ਨਵੀਂ ਜਿੰਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਐਡਿਟ ਕੀਤੀ ਵੀਡੀਓ ਸਾਂਝੀ ਕੀਤੀ ਸੀ ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਵਲੋਂ ਜਿੰਦਲ ਨੂੰ ਇੱਕ ਵਾਰ ਫਿਰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ 14 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
Punjab Police
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ 11 ਅਪ੍ਰੈਲ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਇਆ ਸੀ। ਦੱਸਣਯੋਗ ਹੈ ਕਿ ਇਸ ਐਡਿਟ ਕੀਤੀ ਵੀਡੀਓ 'ਚ ਅਰਵਿੰਦ ਕੇਜਰੀਵਾਲ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਉਹ ਭ੍ਰਿਸ਼ਟਾਚਾਰ ਦੇ ਪੈਸੇ ਲੈਂਦੇ ਹਨ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਤੇ ਵਿਧਾਇਕ ਵੀ ਆਪਣੇ ਨਾਲ ਪੈਸੇ ਲੈ ਕੇ ਜਾਂਦੇ ਹਨ। BOOM ਦੁਆਰਾ ਫੈਕ੍ਟ ਚੈੱਕ ਕਰਨ ਤੇ ਇਹ ਸਾਹਮਣੇ ਆਇਆ ਹੈ ਕਿ ਇਸ ਵੀਡੀਓ ਵਿਚ ਕੀਤਾ ਦਾਅਵਾ ਝੂਠਾ ਹੈ ਜਿਸ ਨੂੰ ਐਡਿਟ ਕੀਤਾ ਗਿਆ ਹੈ।