ਵਿਰੋਧੀਆਂ ਨੇ ਲਗਾਏ ਇਲਜ਼ਾਮ, 'ਅਰਵਿੰਦ ਕੇਜਰੀਵਾਲ ਨੇ ਆਪਣੀ ਸੁਰੱਖਿਆ ਲਈ ਪੰਜਾਬ ਤੋਂ ਮੰਗਵਾਏ 82 ਕਮਾਂਡੋ'
Published : Apr 13, 2022, 8:14 pm IST
Updated : Apr 13, 2022, 8:14 pm IST
SHARE ARTICLE
 Arvind Kejriwal called in 82 commandos from Punjab for his own protection - says opposition
Arvind Kejriwal called in 82 commandos from Punjab for his own protection - says opposition

ਏਡੀਜੀਪੀ ਪੰਜਾਬ ਅਤੇ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ 

ਚੰਡੀਗੜ੍ਹ : ਬੀ.ਜੇ.ਪੀ. ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਨੇ 82 ਸੁਰੱਖਿਆ ਕਮਾਂਡੋ ਪੰਜਾਬ ਤੋਂ ਮੰਗਵਾਏ ਹਨ। ਉਕਤ ਇਲਜ਼ਾਮ ਪੱਛਮੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਨੇ ਲਗਾਏ ਹਨ।

MP Parvesh Sahib Singh MP Parvesh Sahib Singh

ਸਾਂਸਦ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਹੁਣ ਅਰਵਿੰਦ ਕੇਜਰੀਵਾਲ ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖ਼ਤਮ ਕਰ ਦੇਵਾਂਗਾ”, ਉਨ੍ਹਾਂ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਹਨਾਂ ਦੀ ਅਤੇ ਉਹਨਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਲਗਾਏ ਗਏ ਹਨ।

tweettweet

ਦੱਸ ਦੇਈਏ ਕਿ ਭਾਜਪਾ ਆਗੂ ਦੇ ਇਸ ਟਵੀਟ ਤੋਂ ਬਾਅਦ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਟਵੀਟ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ ਹੈ।

Sukhpal Singh KhairaSukhpal Singh Khaira

ਉਨ੍ਹਾਂ ਨੇ ਨਾਲ ਹੀ ਭਗਵੰਤ ਮਾਨ ਵੱਲੋਂ 122 ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਵੀ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਹੈ ਤਾਂ ਇਹ ਨਾ ਸਿਰਫ 'ਆਪ' ਵਲੋਂ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਵਿਰੁੱਧ ਹੈ ਸਗੋਂ ਭਗਵੰਤ ਮਾਨ ਵਲੋਂ 122 ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸ ਲੈਣ ਕੇ ਨਵੇਂ ਬਦਲਾਅ ਲਿਆਉਣ ਦੀਆਂ ਗੱਲਾਂ 'ਤੇ ਵੀ ਸਵਾਲੀਆ ਚਿੰਨ੍ਹ ਹੈ।

Neel GargNeel Garg

ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਏਡੀਜੀਪੀ ਸੁਰੱਖਿਆ ਏਕੇ ਪਾਂਡੇ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹਾ ਕੋਈ ਵੀ ਮਾਮਲਾ ਨਹੀਂ ਹੈ ਅਤੇ ਨਾ ਹੀ ਪੰਜਾਬ ਤੋਂ ਕਮਾਂਡੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਭੇਜੇ ਗਏ ਹਨ। ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਇਨ੍ਹਾਂ ਇਲਜ਼ਾਮਾਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਇਲਜ਼ਾਮਾਂ ਦਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਝੂਠ ਦੀ ਪਾਰਟੀ ਹੈ, ਇਸ ਕਾਰਨ ਇਹ ਝੂਠ ਫੈਲਾਉਂਦੇ ਰਹਿੰਦੇ ਹਨ। ਇਨ੍ਹਾਂ ਕੋਲ ਕੋਈ ਵੀ ਠੋਸ ਗੱਲ ਕਹਿਣ ਨੂੰ ਨਹੀਂ ਹੈ। ਇਹ ਹਮੇਸ਼ਾਂ ਮੁੱਦਿਆਂ ਤੋਂ ਭਟਕਾਉਣ ਲਈ ਅਜਿਹੀਆਂ ਗੱਲਾਂ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement