ਮੈਨੇਜਰ ਦੀ ਹੱਤਿਆ : ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਤਾਰਿਆ ਮੌਤ ਦੇ ਘਾਟ
Published : Apr 13, 2023, 12:15 pm IST
Updated : Apr 13, 2023, 12:15 pm IST
SHARE ARTICLE
photo
photo

ਇਸ ਮਾਮਲੇ 'ਚ ਪੁਲਿਸ ਨੇ ਕੁਝ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਹੈ।

 

ਉੱਤਰ ਪ੍ਰਦੇਸ਼ : ਸ਼ਾਹਜਹਾਂਪੁਰ 'ਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸ਼ਿਵਮ ਜੌਹਰੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੂੰ ਖੰਭੇ ਨਾਲ ਬੰਨ੍ਹ ਕੇ ਡੰਡੇ ਨਾਲ ਕੁੱਟਿਆ ਗਿਆ। ਇਹ ਘਟਨਾ ਮੰਗਲਵਾਰ ਦੀ ਹੈ। ਇਸ ਦਾ ਵੀਡੀਓ ਬੁੱਧਵਾਰ ਸ਼ਾਮ ਨੂੰ ਸਾਹਮਣੇ ਆਇਆ ਹੈ। 

ਸ਼ਿਵਮ ਦੇ ਪਿਤਾ ਨੇ ਦੋਸ਼ ਲਗਾਇਆ ਕਿ ਕੱਪੜੇ ਚੋਰੀ ਕਰਨ ਦੇ ਸ਼ੱਕ 'ਚ ਬੇਟੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਉਸ ਨੇ ਦੋ ਕਾਰੋਬਾਰੀਆਂ ਸਮੇਤ 7 ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਚੋਰੀ ਦੇ ਸ਼ੱਕ 'ਚ ਸ਼ਿਵਮ ਹੀ ਨਹੀਂ, ਕੰਪਨੀ ਦੇ 4 ਹੋਰ ਕਰਮਚਾਰੀਆਂ ਦੀ ਵੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਰਮਚਾਰੀਆਂ ਨੇ ਦੱਸਿਆ ਕਿ ਸਵਿਮਿੰਗ ਪੂਲ 'ਤੇ ਲਟਕ ਕੇ ਕਰੰਟ ਲਗਾਇਆ ਗਿਆ ਸੀ।

ਸ਼ਿਵਮ ਦੇ ਪਿਤਾ ਅਧੀਰ ਜੌਹਰੀ ਨੇ ਥਾਣਾ ਸਦਰ ਬਾਜ਼ਾਰ 'ਚ ਕਨ੍ਹਈਆ ਹੌਜ਼ਰੀ ਦੇ ਮਾਲਕ ਨੀਰਜ ਗੁਪਤਾ ਅਤੇ ਸੂਰੀ ਟਰਾਂਸਪੋਰਟ ਕੰਪਨੀ ਦੇ ਮਾਲਕ ਬੰਕਿਮ ਸੂਰੀ ਸਮੇਤ 7 ਲੋਕਾਂ ਖਿਲਾਫ ਕਤਲ ਦੀ ਰਿਪੋਰਟ ਦਰਜ ਕਰਵਾਈ ਹੈ। 

ਪਿਤਾ ਦਾ ਦੋਸ਼ ਹੈ ਕਿ ਇਨ੍ਹਾਂ ਹੀ ਲੋਕਾਂ ਨੇ ਸ਼ਿਵਮ 'ਤੇ ਕੱਪੜੇ ਚੋਰੀ ਕਰਨ ਦਾ ਦੋਸ਼ ਲਗਾਇਆ ਸੀ। ਉਸ ਨੂੰ ਕਾਗਜ਼ਾਂ 'ਤੇ ਚੋਰੀ ਦਾ ਇਕਬਾਲ ਕਰਨ ਲਈ ਮਜਬੂਰ ਕੀਤਾ ਗਿਆ। ਇਨਕਾਰ ਕਰਨ 'ਤੇ ਉਸ ਦੀ ਕੁੱਟਮਾਰ ਕੀਤੀ ਗਈ। ਇਸ ਮਾਮਲੇ 'ਚ ਪੁਲਿਸ ਨੇ ਕੁਝ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਹੈ।
 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement