ਮੋਗਾ ਪੁਲਿਸ ਨੇ ਉਕਤ ਮਾਮਲੇ ਵਿਚ ਨਹੀਂ ਦਿੱਤੀ ਕੋਈ ਵੀ ਜਾਣਕਾਰੀ
ਮੋਗਾ: ਇੰਗਲੈਂਡ ਵਿਚ ਬੀਤੀ 19 ਮਾਰਚ ਨੂੰ ਭਾਰਤੀ ਦੂਤਘਰ ਵਿਚ ਲੱਗੇ ਤਿਰੰਗੇ ਝੰਡੇ ਨੂੰ ਉਤਾਰਨ ਵਾਲੇ ਨੌਜਵਾਨ ਅਵਤਾਰ ਸਿੰਘ, ਜਿਸ ਨੂੰ ਇੰਗਲੈਂਡ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ ਦੀ ਹੁਣ ਮਾਂ ਅਤੇ ਭੈਣ ਨੂੰ ਕਾਊਂਟਰ ਇੰਟੈਲੀਜੈਂਸ ਪੁਲਿਸ ਵੱਲੋਂ ਮੋਗਾ ਪੁਲਿਸ ਦੇ ਸਹਿਯੋਗ ਨਾਲ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਉਕਤ ਮਾਮਲੇ ਵਿਚ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।