Siddaramaiah on Operation Lotus : ਭਾਜਪਾ ਨੇ ਦਿੱਤਾ 50 ਕਰੋੜ ਦਾ ਆਫ਼ਰ, ਸਿੱਧਰਮਈਆ ਦਾ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਵੱਡਾ ਖੁਲਾਸਾ
Published : Apr 13, 2024, 5:16 pm IST
Updated : Apr 13, 2024, 5:16 pm IST
SHARE ARTICLE
Siddaramaiah
Siddaramaiah

ਧਰਮਈਆ ਨੇ ਕਿਹਾ ਕਿ ਭਾਜਪਾ ਨੇ ਕਰਨਾਟਕ ਸਰਕਾਰ ਵਿਚ ਕਾਂਗਰਸ ਦੇ ਵਿਧਾਇਕਾਂ ਨੂੰ ਪਾਰਟੀਆਂ ਬਦਲਣ ਲਈ 50 ਕਰੋੜ ਰੁਪਏ ਦਾ ਲਾਲਚ ਦਿੱਤਾ

Siddaramaiah on Operation Lotus : ਕਰਨਾਟਕ - ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਗੰਭੀਰ ਦੋਸ਼ ਲਾਏ ਹਨ। ਸਿੱਧਰਮਈਆ ਦਾ ਕਹਿਣਾ ਹੈ ਕਿ ਭਾਜਪਾ ਨੇ ਸੂਬੇ 'ਚ ਨਾ ਸਿਰਫ਼ 'ਆਪ੍ਰੇਸ਼ਨ ਲੋਟਸ' ਸ਼ੁਰੂ ਕੀਤਾ ਹੈ ਸਗੋਂ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਹਰ ਸੰਭਵ ਕੋਸ਼ਿਸ਼ ਵੀ ਕੀਤੀ ਹੈ।  

ਹਾਲ ਹੀ 'ਚ ਇਕ ਮੀਡੀਆ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਸਿੱਧਰਮਈਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ ਕਾਂਗਰਸ ਨੇਤਾਵਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਸਿੱਧਰਮਈਆ ਨੇ ਕਿਹਾ ਕਿ ਭਾਜਪਾ ਨੇ ਕਰਨਾਟਕ ਸਰਕਾਰ ਵਿਚ ਕਾਂਗਰਸ ਦੇ ਵਿਧਾਇਕਾਂ ਨੂੰ ਪਾਰਟੀਆਂ ਬਦਲਣ ਲਈ 50 ਕਰੋੜ ਰੁਪਏ ਦਾ ਲਾਲਚ ਦਿੱਤਾ। ਜੇਕਰ ਕਰਨਾਟਕ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਚੰਗਾ ਪ੍ਰਦਰਸ਼ਨ ਨਹੀਂ ਕਰਦੀ ਹੈ ਤਾਂ ਸਰਕਾਰ ਡਿੱਗ ਸਕਦੀ ਹੈ। 

ਸਿੱਧਰਮਈਆ ਮੁਤਾਬਕ ਉਹ ਸਾਡੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਾਡੇ ਵਿਧਾਇਕਾਂ ਨੂੰ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਪਰ ਅਸਫਲ ਰਹੇ। ਸਾਨੂੰ ਆਪਣੇ ਵਿਧਾਇਕਾਂ 'ਤੇ ਪੂਰਾ ਭਰੋਸਾ ਹੈ। ਸਾਡਾ ਇੱਕ ਵੀ ਵਿਧਾਇਕ ਕਾਂਗਰਸ ਨਹੀਂ ਛੱਡੇਗਾ। ਉਹ ਸਾਡੀ ਸਰਕਾਰ ਨੂੰ ਡੇਗਣ ਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਅਸੀਂ ਆਪਣਾ ਪੰਜ ਸਾਲ ਦਾ ਕਾਰਜਕਾਲ ਜ਼ਰੂਰ ਪੂਰਾ ਕਰਾਂਗੇ।

ਦੱਸ ਦਈਏ ਕਿ ਕਰਨਾਟਕ ਵਿਚ ਪਿਛਲੇ ਸਾਲ ਹੀ ਵਿਧਾਨ ਸਭਾ ਚੋਣਾਂ ਹੋਈਆਂ ਸਨ। 20 ਮਈ 2023 ਨੂੰ ਐਲਾਨੇ ਗਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਸੀ। ਸੂਬੇ 'ਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਅਜਿਹੇ 'ਚ ਪਿਛਲੇ ਸਾਲ ਦੀ ਹਾਰ ਦੇ ਦਰਦ ਨੂੰ ਭੁਲਾਉਣ ਲਈ ਭਾਜਪਾ ਇਸ ਸਾਲ ਕਰਨਾਟਕ 'ਤੇ ਖਾਸ ਧਿਆਨ ਦੇ ਰਹੀ ਹੈ। ਭਾਜਪਾ ਨੇ ਲੋਕ ਸਭਾ ਚੋਣਾਂ ਜਿੱਤਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। 

ਜ਼ਿਕਰਯੋਗ ਹੈ ਕਿ ਕਰਨਾਟਕ 'ਚ ਲੋਕ ਸਭਾ ਦੀਆਂ 28 ਸੀਟਾਂ ਹਨ। ਕਾਂਗਰਸ ਨੇ 2019 ਦੀਆਂ ਆਮ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਜੇਡੀਐਸ ਨਾਲ ਹੱਥ ਮਿਲਾਇਆ ਸੀ। ਪਰ ਇਨ੍ਹਾਂ ਚੋਣਾਂ ਵਿੱਚ ਭਾਜਪਾ ਨੇ 25 ਸੀਟਾਂ ਜਿੱਤੀਆਂ ਜਦਕਿ ਕਾਂਗਰਸ ਨੂੰ ਸਿਰਫ਼ 1 ਸੀਟ ਮਿਲੀ। ਇਹੀ ਕਾਰਨ ਹੈ ਕਿ 2024 ਦੀਆਂ ਆਮ ਚੋਣਾਂ ਵਿੱਚ ਕਰਨਾਟਕ ਦੀਆਂ ਸੀਟਾਂ ਭਾਜਪਾ ਅਤੇ ਕਾਂਗਰਸ ਲਈ ਭਰੋਸੇਯੋਗਤਾ ਦਾ ਸਵਾਲ ਬਣ ਗਈਆਂ ਹਨ। ਕਾਂਗਰਸ ਜਿੱਥੇ 2019 ਦੇ ਨਤੀਜਿਆਂ ਨੂੰ ਉਲਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਭਾਜਪਾ ਇਸ ਸਾਲ 2023 ਦੀ ਹਾਰ ਨੂੰ ਜਿੱਤ ਵਿਚ ਬਦਲਣਾ ਚਾਹੁੰਦੀ ਹੈ।


 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement