
ਯਾਤਰੀ ਬੂਟਾ ਵਿਚ ਲੁਕੋ ਕੇ ਲਿਆਇਆ ਸੀ 6.7 ਕਿਲੋ ਸੋਨਾ
Mumbai Airport: ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਯਾਤਰੀ ਦੇ ਬੂਟਾਂ ਵਿਚੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਣ ਮਗਰੋਂ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਅਧਿਕਾਰੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਰਆ ਹੈ। ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜੇ ਇੱਕ ਸੰਭਾਵੀ ਖ਼ਰੀਦਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ, ਡੀਆਰਆਈ ਅਧਿਕਾਰੀਆਂ ਨੇ ਬੈਂਕਾਕ ਤੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਇੱਕ ਯਾਤਰੀ ਨੂੰ ਰੋਕਿਆ। ਉਸ ਦੀ ਤਲਾਸ਼ੀ ਲੈਣ 'ਤੇ, ਉਸ ਦੇ ਬੂਟਾਂ ਵਿੱਚ ਲੁਕਾਇਆ 6.7 ਕਿਲੋ ਸੋਨਾ ਬਰਾਮਦ ਹੋਇਆ, ਜਿਸ ਦੀ ਕੀਮਤ 6.3 ਕਰੋੜ ਰੁਪਏ ਦੱਸੀ ਗਈ।
ਅਧਿਕਾਰੀ ਨੇ ਕਿਹਾ ਕਿ ਤਸਕਰੀ ਕੀਤੇ ਸੋਨੇ ਦੇ ਸੰਭਾਵੀ ਖਰੀਦਦਾਰ ਦਾ ਨਾਮ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ ਅਤੇ ਬਾਅਦ ਵਿੱਚ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ।