Jaipur News: ਹਾਈਵੇਅ ’ਤੇ ਕਾਰ ਤੇ ਟ੍ਰੇਲਰ ਦੀ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ
Published : Apr 13, 2025, 11:26 am IST
Updated : Apr 13, 2025, 11:26 am IST
SHARE ARTICLE
Jaipur News
Jaipur News

 ਹਾਦਸਾ ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ

 

Jaipur News: ਸਵੇਰੇ ਜੈਪੁਰ ਦੇ ਜਮਵਰਮਗੜ੍ਹ ਵਿੱਚ ਇੱਕ ਟ੍ਰੇਲਰ-ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟ੍ਰੇਲਰ ਸੜਕ ਤੋਂ ਉਤਰ ਗਿਆ ਅਤੇ ਪਲਟ ਗਿਆ। ਪੁਲਿਸ ਨੂੰ ਲਾਸ਼ਾਂ ਨੂੰ ਕਾਰ ਵਿੱਚੋਂ ਕੱਢਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ।

ਰਾਏਸਰ ਪੁਲਿਸ ਸਟੇਸ਼ਨ ਦੇ ਅਧਿਕਾਰੀ ਰਘੁਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਮਨੋਹਰਪੁਰ-ਦੌਸਾ ਹਾਈਵੇਅ 'ਤੇ ਵਾਪਰਿਆ। ਲਖਨਊ (ਯੂਪੀ) ਤੋਂ ਇੱਕ ਪਰਿਵਾਰ ਰਾਜਸਥਾਨ ਘੁੰਮਣ ਆਇਆ ਸੀ। ਪਰਿਵਾਰ ਵਿੱਚ 2 ਆਦਮੀ, 2 ਔਰਤਾਂ ਅਤੇ ਇੱਕ ਬੱਚਾ ਸੀ। ਪਰਿਵਾਰ ਦੇ ਸਾਰੇ ਪੰਜ ਮੈਂਬਰ ਵਰਨਾ ਕਾਰ ਵਿੱਚ ਦੌਸਾ ਤੋਂ ਖਾਟੂਸ਼ਿਆਮਜੀ ਵੱਲ ਜਾ ਰਹੇ ਸਨ। ਇਸ ਦੌਰਾਨ, ਨੇਕਾਵਾਲਾ ਟੋਲ ਨੇੜੇ ਇੱਕ ਕਾਰ ਅਤੇ ਟ੍ਰੇਲਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ।

ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਪੰਜੇ ਹੀ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਏ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਏਸਰ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਸ਼ੱਕ ਹੈ ਕਿ ਹਾਦਸਾ ਓਵਰਟੇਕ ਕਰਦੇ ਸਮੇਂ ਹੋਇਆ ਹੈ।

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement