ਖ਼ਬਰਾਂ |

ਤਾਜ਼ਾ |

ਇਰਾਨ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ
Published : Apr 13, 2026, 5:26 pm IST
Updated : Apr 13, 2026, 5:26 pm IST
SHARE ARTICLE
Iran warns America
Iran warns America

ਕਿਹਾ : ‘ਜੇ ਉਸ ਦੀਆਂ ਬੰਦਰਗਾਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਤਾਂ ਫਾਰਸ ਦੀ ਖਾੜੀ ਜਾਂ ਓਮਾਨ ਸਾਗਰ ’ਚ ਕੋਈ ਵੀ ਬੰਦਰਗਾਹ ਸੁਰੱਖਿਅਤ ਨਹੀਂ ਰਹੇਗੀ’

ਇਰਾਨ : ਇਰਾਨ ਨੇ ਅਮਰੀਕਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸਦੀਆਂ ਬੰਦਰਗਾਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਤਾਂ ਫਾਰਸ ਦੀ ਖਾੜੀ ਜਾਂ ਓਮਾਨ ਸਾਗਰ ਵਿੱਚ ਕੋਈ ਵੀ ਬੰਦਰਗਾਹ ਸੁਰੱਖਿਅਤ ਨਹੀਂ ਰਹੇਗੀ। ਇਰਾਨ ਦੀ ਫੌਜ ਅਤੇ ਰੈਵੋਲਿਊਸ਼ਨਰੀ ਗਾਰਡਜ਼ ਨੇ ਕਿਹਾ ਕਿ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਸਾਰੇ ਦੇਸ਼ਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸੁਰੱਖਿਆ ਸਾਰਿਆਂ ਲਈ ਨਹੀਂ ਹੈ, ਤਾਂ ਇਹ ਕਿਸੇ ਲਈ ਵੀ ਨਹੀਂ ਹੋਵੇਗੀ।

ਇਸ ਦੌਰਾਨ ਯੂਐਸ ਸੈਂਟਰਲ ਕਮਾਂਡ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਸੋਮਵਾਰ ਤੋਂ ਈਰਾਨ ਦੀਆਂ ਬੰਦਰਗਾਹਾਂ ਅਤੇ ਤੱਟਵਰਤੀ ਖੇਤਰਾਂ 'ਤੇ ਨਾਕਾਬੰਦੀ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਤਹਿਤ ਇਰਾਨ ਦੀਆਂ ਬੰਦਰਗਾਹਾਂ ਵਿੱਚ ਦਾਖਲ ਹੋਣ ਜਾਂ ਜਾਣ ਵਾਲੇ ਸਾਰੇ ਦੇਸ਼ਾਂ ਦੇ ਜਹਾਜ਼ਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਜਦਕਿ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ ਜੋ ਇਰਾਨ ਤੋਂ ਇਲਾਵਾ ਹੋਰ ਦੇਸ਼ਾਂ ਦੀਆਂ ਬੰਦਰਗਾਹਾਂ ਵਿਚਕਾਰ ਯਾਤਰਾ ਕਰ ਰਹੇ ਹਨ ਉਨ੍ਹਾਂ ਨੂੰ ਲੰਘਣ ਦੀ ਆਗਿਆ ਹੋਵੇਗੀ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement