ਤਨਖ਼ਾਹ ਮੰਗਣ ’ਤੇ ਨੌਜਵਾਨਾਂ ਨੇ ਜ਼ਮੀਨ ’ਤੇ ਲਿਟਾ ਕੁੜੀ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ
Published : May 13, 2019, 5:09 pm IST
Updated : May 13, 2019, 5:09 pm IST
SHARE ARTICLE
Noida woman dragged by hair, thrashed with sticks for demanding salary
Noida woman dragged by hair, thrashed with sticks for demanding salary

ਲੜਕੀ ਦੀ ਸ਼ਿਕਾਇਤ ’ਤੇ ਪੁਲਿਸ ਵਲੋਂ ਮਾਮਲਾ ਦਰਜ

ਨੋਇਡਾ: ਗ੍ਰੇਟਰ ਨੋਇਡਾ ’ਚ ਕੁਝ ਨੌਜਵਾਨਾਂ ਵਲੋਂ ਇਕ ਲੜਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਕਿਸੇ ਵਿਵਾਦ ਵਿਚ ਕੁਝ ਨੌਜਵਾਨਾਂ ਨੇ ਅਚਾਨਕ ਇਕ ਲੜਕੀ ਨੂੰ ਕੁੱਟਣਾ ਸ਼ੁਰੂ ਕਰ ਦਿਤਾ। ਮਾਮਲਾ ਗ੍ਰੇਟਰ ਨੋਇਡਾ ਦੇ ਕੌਸ਼ਲਿਆ ਰੈਜੀਡੈਂਸੀ ਦਾ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ’ਚ ਲੜਕੀ ਨੇ ਦੱਸਿਆ ਉਹ ਇਕ ਸੈਲੂਨ ਵਿਚ ਕੰਮ ਕਰਦੀ ਹੈ ਤੇ ਜਦੋਂ ਉਸ ਨੇ ਸੈਲੂਨ ਮਾਲਕ ਤੋਂ ਅਪਣੀ ਤਨਖ਼ਾਹ ਮੰਗੀ ਤਾਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ।

Girl beaten in Uttar PardeshNoida woman dragged by hair, thrashed with sticks for demanding salary

ਵੀਡੀਓ ਮੁਤਾਬਕ, ਨੌਜਵਾਨ ਲੜਕੀ ਨੂੰ ਜ਼ਮੀਨ 'ਤੇ ਲਿਟਾ ਤੇ ਬੁਰੀ ਤਰ੍ਹਾਂ ਕੁੱਟ ਰਹੇ ਹਨ। ਲੜਕੀ ਚੀਕਾਂ ਮਾਰ ਰਹੀ ਹੈ ਪਰ ਉੱਥੇ ਮੌਜੂਦ ਹੋਰ ਲੜਕਿਆਂ ਵਿਚੋਂ ਕਿਸੇ ਨੇ ਵੀ ਲੜਕੀ ਨੂੰ ਛਡਾਉਣ ਦੀ ਹਿੰਮਤ ਨਹੀਂ ਕੀਤੀ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਜਿਸ ਤਰ੍ਹਾਂ ਨੌਜਵਾਨ ਲੜਕੀ ਨਾਲ ਕੁੱਟਮਾਰ ਕਰ ਰਹੇ ਹਨ ਉਸ ਤੋਂ ਇਹ ਪਤਾ ਲੱਗਦਾ ਹੈ ਕਿ ਦੋਸ਼ੀਆਂ ਵਿਚ ਪੁਲਿਸ ਦਾ ਜ਼ਰਾ ਜਿੰਨਾ ਕੁ ਵੀ ਡਰ ਨਹੀਂ ਹੈ।

Girl beaten in Uttar PardeshNoida woman dragged by hair, thrashed with sticks for demanding salary

ਗ੍ਰੇਟਰ ਨੋਇਡਾ 'ਚ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮਚਿਆ ਹੋਇਆ ਹੈ। ਫ਼ਿਲਹਾਲ ਪੁਲਿਸ ਨੇ ਵੀਡੀਓ ਵਾਇਰਲ ਹੋਣ ਤੇ ਲੜਕੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਬਲਾਤਕਾਰ ਦੀ ਕੋਸ਼ਿਸ਼ ਦੀ ਵੀ ਧਾਰਾ ਲਾਈ ਹੈ।

Location: India, Uttar Pradesh, Noida

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement