
ਜੰਮੂ ਕਸ਼ਮੀਰ ਪੁਲਿਸ ਦੇ ਬਾਂਦੀਪੋਰਾ ਜ਼ਿਲੇ ਵਿਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਐਤਵਾਰ ਨੂੰ ਘਾਟੀ 'ਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਦੇ ਬਾਂਦੀਪੋਰਾ ਜ਼ਿਲੇ ਦੇ ਸੰਬਲ ਖੇਤਰ ਵਿਚ ਵੀਰਵਾਰ ਨੂੰ ਤਿੰਨ ਸਾਲ ਦੀ ਬੱਚੀ ਦੇ ਨਾਲ ਬਲਾਤਕਾਰ ਤੋਂ ਬਾਅਦ ਐਤਵਾਰ ਨੂੰ ਘਾਟੀ ਵਿਚ ਲੋਕਾਂ ਵੱਲੋਂ ਵੱਡੇ ਪੈਮਾਨੇ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜੰਮੂ ਕਸ਼ਮੀਰ ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਕਥਿਤ ਦੋਸ਼ੀ ਲਈ ਸਖਤ ਸਜ਼ਾ ਦੀ ਮੰਗ ਕਰ ਰਹੇ ਹਨ।
ਇਕ ਰਿਪੋਰਟ ਮੁਤਾਬਿਕ ਪੀੜਤ ਬੱਚੀ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮੁਤਾਬਿਕ ਐਤਵਾਰ ਤੋਂ ਪਹਿਲਾਂ ਪਿੰਡ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਬੱਚੀ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਕਥਿਤ ਦੇਸ਼ੀ ਨੇ ਬੱਚੀ ਨੂੰ ਟੌਫੀ ਦਾ ਲਾਲਚ ਦੇ ਕੇ ਉਸ ਨੂੰ ਅਗਵਾ ਕੀਤਾ ਅਤੇ ਉਸ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਬੱਚੀ, ਨਾਲ ਲੱਗਦੇ ਇਲਾਕੇ ਵਿਚ ਮਿਲੀ ਅਤੇ ਇਸ ਤੋਂ ਬਾਅਦ ਉਹਨਾਂ ਨੇ ਸਥਾਨਕ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
The rape of a child in Tirgaam is a travesty. @JmuKmrPolice must ensure a speedy investigation with only one consideration and that is to identify the guilty, prepare a watertight case & ensure exemplary punishment to those responsible.
— Omar Abdullah (@OmarAbdullah) May 12, 2019
ਉਹਨਾਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਚੀ ਨੂੰ ਸ੍ਰੀਨਗਰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਾਂਧੀਪੋਰਾ ਦੇ ਡਿਪਟੀ ਕਮਿਸ਼ਨਰ ਸ਼ਾਹਬਾਜ਼ ਮਿਰਜ਼ਾ ਨੇ ਕਿਹਾ ਕਿ ਬਾਂਧੀਪੋਰਾ ਵਿਚ ਮਾਸੂਮ ਬੱਚੀ ਨਾਲ ਹੋਈ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਨੇ ਜਨਤਾ ਨੂੰ ਸ਼ਾਂਤੀ ਰੱਖਣ ਅਤੇ ਕਿਸੇ ਤਰ੍ਹਾਂ ਦੀਆਂ ਅਫਵਾਰਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।
Mortified to hear about the rape of a 3 yr old girl in Sumbal. What kind of a sick pervert would do this?Society often blames women for inviting unwanted attention but what was this child’s fault?Times like these, Shariah law seems apt so that such paedophiles are stoned to death
— Mehbooba Mufti (@MehboobaMufti) May 11, 2019
ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਟਵੀਟ ਕਰਕੇ ਕਿਹਾ ਕਿ ਸੰਬਲ ਦੇ ਤਿਰਗਾਮ ਵਿਚ ਬੱਚੀ ਨਾਲ ਬਲਾਤਕਾਰ ਦੀ ਘਟਨਾ ਹੈਰਾਨ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਪੁਲਿਸ ਨੂੰ ਤੇਜ਼ੀ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਇਸ ਘਟਨਾ ‘ਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਘਟਨਾ ਸ਼ਰਮਿੰਦਾ ਕਰ ਦੇਣ ਵਾਲੀ ਹੈ। ਉਹਨਾਂ ਨੇ ਇਸ ਘਟਨਾ ‘ਤੇ ਨਾਰਾਜ਼ਗੀ ਵੀ ਜ਼ਾਹਿਰ ਕੀਤੀ।