ਰਮਜਾਨ 'ਚ ਵੋਟਿੰਗ ਦਾ ਸਮਾਂ ਬਦਲਣ ਵਾਲੀ ਪਟੀਸ਼ਨ ਰੱਦ
Published : May 13, 2019, 6:45 pm IST
Updated : May 13, 2019, 6:45 pm IST
SHARE ARTICLE
Supreme Court rejects plea demanding voting to start from 5 AM during Ramadan
Supreme Court rejects plea demanding voting to start from 5 AM during Ramadan

ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਬਦਲ ਕੇ ਤੜਕੇ 4 ਜਾਂ 5 ਵਜੇ ਕੀਤੇ ਜਾਣ ਦੀ ਮੰਗ ਕੀਤੀ ਸੀ

ਨਵੀਂ ਦਿੱਲੀ : ਰਮਜਾਨ ਨੂੰ ਲੈ ਕੇ ਵੋਟਿੰਗ ਦੇ ਸਮੇਂ 'ਚ ਤਬਦੀਲੀ ਕਰਨ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਸਮਾਂ ਬਦਲਣ ਦੀ ਮੰਗ ਖ਼ਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵਿਸ਼ੇਸ਼ ਅਧਿਕਾਰ ਹੈ ਅਤੇ ਕਮਿਸ਼ਨ ਨੇ ਜਿਹੜਾ ਫ਼ੈਸਲਾ ਲਿਆ ਹੈ, ਉਹ ਸਹੀ ਹੈ। ਜ਼ਿਕਰਯੋਗ ਹੈ ਕਿ ਰਮਜ਼ਾਨ 'ਚ ਚੋਣਾਂ ਨੂੰ ਲੈ ਕੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਸਮੇਤ ਕਈ ਮੁਸਲਿਸ ਸੰਗਠਨਾਂ ਨੇ ਵੀ ਸਵਾਲ ਚੁੱਕੇ ਸਨ।

Supreme Court to hear Ayodhya trial Modi Priyanka rallySupreme Court

ਵਕੀਲ ਨਿਜ਼ਾਮੁਦੀਨ ਪਾਸ਼ਾ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਹੈ, ਜਿਸ ਨੂੰ ਤੜਕੇ 4 ਜਾਂ 5 ਵਜੇ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਰਮਜਾਨ ਕਾਰਨ ਮੁਸਲਿਮ ਵੋਟਰਾਂ ਨੂੰ ਵੋਟਿੰਗ 'ਚ ਪ੍ਰੇਸ਼ਾਨੀ ਹੋ ਰਹੀ ਹੈ।

Vote-4Vote

ਪਟੀਸ਼ਨਕਰਤਾ ਨੇ ਮੌਸਮ ਵਿਭਾਗ ਦੇ ਹਵਾਲੇ ਤੋਂ ਇਹ ਵੀ ਦਲੀਲ ਦਿੱਤੀ ਸੀ ਕਿ ਵੋਟਿੰਗ ਦੌਰਾਨ ਲੂ ਚੱਲਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਲਈ ਸਮੇਂ 'ਚ ਬਦਲਾਅ ਹੋਣਾ ਚਾਹੀਦਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਨਾ ਮੰਨਦਿਆਂ ਪਟੀਸ਼ਨ ਰੱਦ ਕਰ ਦਿੱਤੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement