
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿਸ 'ਚ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
MP News : ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਰਿਟਾਇਰਡ ਜਵਾਨ ਨੇ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਹੈ। ਗੋਲੀ ਲੱਗਣ ਨਾਲ ਦੋ ਪੁਰਸ਼ ਅਤੇ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿਸ 'ਚ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਮੁਤਾਬਕ ਇਹ ਘਟਨਾ ਗਵਾਲੀਅਰ ਦੇ ਮਹਾਰਾਜਪੁਰਾ ਥਾਣਾ ਖੇਤਰ ਦੇ ਰਸੂਲਪੁਰ 'ਚ ਵਾਪਰੀ ਹੈ। ਇੱਥੇ ਬਿਜਲੀ ਦੀ ਤਾਰ ਲਗਾਉਣ ਨੂੰ ਲੈ ਕੇ ਹੋਏ ਝਗੜੇ ਵਿੱਚ ਮੁਲਜ਼ਮ ਨੇ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ। ਫਿਲਹਾਲ ਦੋਸ਼ੀ ਫਰਾਰ ਹੈ ਅਤੇ ਪੁਲਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।