
ਅਜੇ ਤੱਕ ਦਰਜ ਨਹੀਂ ਹੋਈ ਰਸਮੀ ਸ਼ਿਕਾਇਤ
Swati Maliwal News: ਨਵੀਂ ਦਿੱਲੀ - ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ ਦੇ ਇਕ ਮੈਂਬਰ 'ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ।
ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਇਹ ਦੋਸ਼ ਲਾਇਆ। ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਵਿਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਦੋ ਫੋਨ ਕਾਲਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਸਿਵਲ ਲਾਈਨਜ਼ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ। ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਿੱਲੀ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ।