Arvind Kejriwal News : ਕੇਜਰੀਵਾਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਵਲੋਂ CM ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Published : May 13, 2024, 1:15 pm IST
Updated : May 13, 2024, 1:15 pm IST
SHARE ARTICLE
The Supreme Court dismissed the petition demanding Kejriwal's removal from the post of CM
The Supreme Court dismissed the petition demanding Kejriwal's removal from the post of CM

Arvind Kejriwal News: ਅਸੀਂ ਇਸ ਵਿਚ ਦਖਲ ਨਹੀਂ ਦੇ ਰਹੇ, LG ਨੇ ਐਕਸ਼ਨ ਲੈਣਾ ਤਾਂ ਲੈ ਲਵੇ-SC

The Supreme Court dismissed the petition demanding Kejriwal's removal from the post of CM: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੋਮਵਾਰ (13 ਮਈ) ਨੂੰ ਖਾਰਿਜ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਖੰਨਾ ਨੇ ਕਿਹਾ- ਅਸੀਂ ਹਾਈ ਕੋਰਟ ਦੇ ਫੈਸਲੇ 'ਚ ਦਖਲ ਨਹੀਂ ਦੇ ਰਹੇ। ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਚਾਹੁੰਦੇ ਹਨ ਤਾਂ ਕਰ ਲੈਣ। 

ਇਹ ਵੀ ਪੜ੍ਹੋ; Dasuya News: ਮੈਂਗੋ ਸ਼ੇਕ ਪਿੱਛੇ ਸਹੁਰਿਆਂ ਨੇ ਗਰਭਵਤੀ ਔਰਤ ਨੂੰ ਦਿੱਤੇ ਤਸੀਹੇ, ਸਟੋਰ ਰੂਮ ਵਿਚ ਕੀਤਾ ਕੈਦ, ਹੋਇਆ ਗਰਭਪਾਤ 

ਦਰਅਸਲ, ਸ਼ਰਾਬ ਨੀਤੀ ਘਪਲੇ 'ਚ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ 'ਤੇ ਹਨ। ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ, ਜਿਸ ਨੂੰ ਲੈ ਕੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 10 ਅਪ੍ਰੈਲ ਨੂੰ 50,000 ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਪਟੀਸ਼ਨ ਰੱਦ ਕਰ ਦਿੱਤੀ ਸੀ।

ਇਹ ਵੀ ਪੜ੍ਹੋ; Surjit Patar News : ਪੰਜ ਤੱਤਾਂ 'ਚ ਵਿਲੀਨ ਹੋਏ ਸ਼ਾਇਰ ਸੁਰਜੀਤ ਪਾਤਰ, ਅੰਤਿਮ ਵਿਦਾਈ ਮੌਕੇ CM ਮਾਨ ਵੀ ਹੋਏ ਭਾਵੁਕ  

ਇਸ ਤੋਂ ਬਾਅਦ ਪਟੀਸ਼ਨਕਰਤਾ ਸੁਪਰੀਮ ਕੋਰਟ ਪਹੁੰਚਿਆ। ਅੱਜ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ- ਪਟੀਸ਼ਨ 'ਚ ਕਾਨੂੰਨੀ ਅਧਿਕਾਰਾਂ ਬਾਰੇ ਕੀ ਮੰਗ ਹੈ? ਸਾਨੂੰ ਇਸ ਸਭ ਵਿੱਚ ਕਿਉਂ ਜਾਣਾ ਚਾਹੀਦਾ ਹੈ? ਅਸੀਂ ਪਟੀਸ਼ਨ ਖਾਰਿਜ ਕਰਦੇ ਹਾਂ। ਦੂਜੇ ਪਾਸੇ ਅੱਜ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਮਾਣਹਾਨੀ ਕੇਸ ਦੀ ਵੀ ਸੁਣਵਾਈ ਹੋਣੀ ਹੈ।

ਇਹ ਵੀ ਪੜ੍ਹੋ;  CBSE 12th Result 2024: CBSE ਬੋਰਡ ਵਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ; 87.98 ਫ਼ੀ ਸਦੀ ਵਿਦਿਆਰਥੀ ਪਾਸ

ਦਿੱਲੀ ਹਾਈ ਕੋਰਟ ਨੇ 10 ਅਪ੍ਰੈਲ ਨੂੰ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਸੀ- ਇਹ ਕਾਰਜਕਾਰਨੀ ਦਾ ਮੁੱਦਾ ਹੈ। ਏਸੀਜੇ ਮਨਮੋਹਨ ਨੇ ਕਿਹਾ, "ਸਾਨੂੰ ਇਸ ਪਟੀਸ਼ਨ 'ਤੇ ਸੁਣਵਾਈ ਨਹੀਂ ਕਰਨੀ ਚਾਹੀਦੀ। ਕਾਰਜਪਾਲਿਕਾ ਨੂੰ ਇਸ ਮਾਮਲੇ ਨੂੰ ਦੇਖਣਾ ਚਾਹੀਦਾ ਹੈ। ਇਸ ਵਿੱਚ ਨਿਆਂਪਾਲਿਕਾ ਦੇ ਦਖ਼ਲ ਦੀ ਕੋਈ ਗੁੰਜਾਇਸ਼ ਨਹੀਂ ਹੈ।"

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Arvind Kejriwal News,stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement