
ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਦੋਵਾਂ ਪਾਸਿਆਂ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Jammu Kashmir: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹੇ ਦੇ ਸ਼ੁਕਰੂ ਕੇਲਰ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਇੱਕ ਖਾਸ ਸੂਚਨਾ ਦੇ ਆਧਾਰ 'ਤੇ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਸੁਰੱਖਿਆ ਬਲਾਂ ਨੇ ਢੁਕਵਾਂ ਜਵਾਬ ਦਿੱਤਾ।
ਉਨ੍ਹਾਂ ਕਿਹਾ ਕਿ ਮੁਕਾਬਲਾ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਦੋਵਾਂ ਪਾਸਿਆਂ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।