
ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਖ਼ੁਦ ਨੂੰ ਰਾਸ਼ਟਰਵਾਦੀ ਕਹਿੰਦੇ ਹਨ
ਨਵੀਂ ਦਿੱਲੀ, 12 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਅਤੇ ਅਮਰੀਕਾ ਵਿਚ ਪਹਿਲਾਂ ਜਿਹੀ ਸਹਿਣਸ਼ੀਲਤਾ ਨਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਨਸਲ ਅਤੇ ਧਰਮ ਦੇ ਆਧਾਰ 'ਤੇ ਵੰਡਣ ਵਾਲੇ ਖ਼ੁਦ ਨੂੰ ਰਾਸ਼ਟਰਵਾਦੀ ਕਹਿ ਰਹੇ ਹਨ। ਅਮਰੀਕਾ ਦੇ ਸਾਬਕਾ ਸਫ਼ੀਰ ਨਿਕੋਲਸ ਬਰਨਸ ਨਾਲ ਵੀਡੀਉ ਕਾਨਫ਼ਰੰਸ ਜ਼ਰੀਏ ਗੱਲਬਾਤ ਕਰਦਿਆਂ ਗਾਂਧੀ ਨੇ ਇਹ ਵੀ ਕਿਹਾ ਕਿ ਕੋਵਿਡ-19 ਸੰਕਟ ਮਗਰੋਂ ਹੁਣ ਨਵੇਂ ਵਿਚਾਰਾਂ ਨੂੰ ਉਭਰਦੇ ਹੋਏ ਵੀ ਵੇਖਿਆ ਜਾ ਸਕਦਾ ਹੈ। (ਪੀ.ਟੀ.ਆਈ
File Photo
ਦੇਸ਼ ਦਾ ਅਕਸ ਖ਼ਰਾਬ ਕਰਨ ਲਈ ਮਾਫ਼ੀ ਮੰਗੇ ਰਾਹੁਲ : ਭਾਜਪਾ
ਭਾਜਪਾ ਨੇ ਕਿਹਾ ਕਿ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਦੇਸ਼ੀਆਂ ਨਾਲ ਗੱਲਬਾਤ ਦੌਰਾਨ ਜਿਸ ਤਰ੍ਹਾਂ ਦੀ ਭਾਸ਼ਾ ਬੋਲ ਰਹੇ ਹਨ, ਉਸ ਤੋਂ ਭਾਰਤ ਦਾ ਅਕਸ ਖ਼ਰਾਬ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਦੇਸ਼ ਕੋਲੋਂ ਮਾਫ਼ੀ ਮੰਗਣੀ ਚਾਹੀਦੀ ਹੈ।
File Photo
ਭਾਜਪਾ ਦੇ ਕੌਮੀ ਬੁਲਾਰੇ ਸ਼ਾਹਨਵਾਜ਼ ਹੁਸੈਨ ਨੇ ਕਿਹਾ, 'ਰਾਹੁਲ ਨੇ ਅਮਰੀਕੀ ਨਾਗਰਿਕ ਨਿਕੋਲਸ ਬਰਨਸ ਨਾਲ ਗੱਲਬਾਤ ਕਰਦਿਆਂ ਜਿਸ ਤਰ੍ਹਾਂ ਦੇ ਦੇਸ਼ ਦੇ ਅਕਸ ਨੂੰ ਸੱਟ ਮਾਰਨ ਦਾ ਯਤਨ ਕੀਤਾ ਹੈ, ਉਹ ਨਿਖੇਧੀਯੋਗ ਹੈ। ਭਾਜਪਾ ਰਾਹੁਲ ਦੀ ਨਾਂਹ-ਪੱਖੀ ਰਾਜਨੀਤੀ ਦੀ ਸਖ਼ਤ ਆਲੋਚਨਾ ਕਰਦੀ ਹੈ।'