ਡਾਕਟਰਾਂ ਦੀ ਤਨਖ਼ਾਹ ਨਾ ਦੇਣ ਦਾ ਮਾਮਲਾ: ਜੰਗ ਵਿਚ ਫ਼ੌਜੀਆਂ ਨੂੰ ਨਾਰਾਜ਼ ਨਹੀਂ ਕੀਤਾ ਜਾਂਦਾ : SC
Published : Jun 13, 2020, 9:11 am IST
Updated : Jun 13, 2020, 9:11 am IST
SHARE ARTICLE
Supreme Court
Supreme Court

ਅਦਾਲਤ ਨੇ ਕਿਹਾ ਕਿ ਸਿਹਤ ਕਾਮਿਆਂ ਦੀ ਤਨਖ਼ਾਹ ਦੀ ਅਦਾਇਗੀ ਨਾ ਹੋਣ ਜਿਹੇ ਮਾਮਲਿਆਂ ਵਿਚ ਅਦਾਲਤਾਂ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ

ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਵਿਰੁਧ ਜੰਗ ਲੜ ਰਹੇ ਡਾਕਟਰਾਂ ਨੂੰ ਤਨਖ਼ਾਹ ਨਾ ਦੇਣ ਅਤੇ ਉਨ੍ਹਾਂ ਦੇ ਰਹਿਣ ਦਾ ਸਹੀ ਪ੍ਰਬੰਧ ਨਾ ਹੋਣ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ, 'ਜੰਗ ਦੌਰਾਨ ਤੁਸੀਂ ਫ਼ੌਜੀਆਂ ਨੂੰ ਨਾਰਾਜ਼ ਨਾ ਕਰੋ। ਥੋੜਾ ਅੱਗੇ ਵੱਧ ਕੇ ਸ਼ਿਕਾਇਤਾਂ ਦੇ ਹੱਲ ਲਈ ਵਾਧੂ ਪੈਸੇ ਦਾ ਪ੍ਰਬੰਧ ਕਰੋ।'

Coronavirus Corona virus

ਅਦਾਲਤ ਨੇ ਕਿਹਾ ਕਿ ਸਿਹਤ ਕਾਮਿਆਂ ਦੀ ਤਨਖ਼ਾਹ ਦੀ ਅਦਾਇਗੀ ਨਾ ਹੋਣ ਜਿਹੇ ਮਾਮਲਿਆਂ ਵਿਚ ਅਦਾਲਤਾਂ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਰਕਾਰ ਨੂੰ ਅਜਿਹੇ ਮਾਮਲੇ ਖ਼ੁਦ ਹੱਲ ਕਰਨੇ ਚਾਹੀਦੇ ਹਨ। ਜੱਜ ਅਸ਼ੋਕ ਭੂਸ਼ਣ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਡਾਕਟਰਾਂ ਦੀਆਂ ਸਮੱਸਿਆਵਾਂ ਬਾਰੇ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਟਿਪਣੀ ਕੀਤੀ।

Supreme Court Supreme Court

ਬੈਂਚ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ ਕਿ ਕਈ ਖੇਤਰਾਂ ਵਿਚ ਡਾਕਟਰਾਂ ਨੂੰ ਤਨਖ਼ਾਹ ਨਹੀਂ ਦਿਤੀ ਜਾ ਰਹੀ। ਬੈਂਚ ਨੇ ਕਿਹਾ, 'ਡਾਕਟਰ ਹੜਤਾਲ 'ਤੇ ਹਨ। ਦਿੱਲੀ ਵਿਚ ਕੁੱਝ ਡਾਕਟਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਇਸ ਦਾ ਧਿਆਨ ਰਖਿਆ ਜਾਣਾ ਚਾਹੀਦਾ ਹੈ ਅਤੇ ਅਦਾਲਤ ਦੇ ਦਖ਼ਲ ਦੀ ਲੋੜ ਨਹੀਂ ਹੋਣੀ ਚਾਹੀਦੀ।'

Doctors nurses and paramedical staff this is our real warrior todayDoctors 

 ਅਦਾਲਤ ਇਸ ਸਬੰਧ ਵਿਚ ਡਾਕਟਰ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਸੀ ਕਿ ਕੋਵਿਡ ਵਿਰੁਧ ਜੰਗ ਵਿਚ ਪਹਿਲੀ ਕਤਾਰ ਦੇ ਯੋਧਿਆਂ ਨੂੰ ਤਨਖ਼ਾਹ ਨਹੀਂ ਦਿਤੀ ਜਾ ਰਹੀ ਜਾਂ ਫਿਰ ਤਨਖ਼ਾਹ ਵਿਚ ਕਟੌਤੀ ਕੀਤੀ ਜਾ ਰਹੀ ਹੈ। ਕੇਂਦਰ ਵਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਕੁੱਝ ਚੰਗੇ ਸੁਝਾਅ ਮਿਲਣਗੇ ਤਾਂ ਉਨ੍ਹਾਂ 'ਤੇ ਗ਼ੌਰ ਕੀਤੀ ਜਾਵੇਗੀ। ਅਦਾਲਤ ਨੇ ਇਸ ਮਾਮਲੇ ਨੂੰ ਅਗਲੇ ਹਫ਼ਤੇ ਲਈ ਸੂਚੀਬੱਧ ਕੀਤਾ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement