
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਘੱਟ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੀਤੀ ਗਈ ਅੱਜ ਪ੍ਰੈਸ ਕਾਨਫਰੰਸ। ਪਾਬੰਦੀਆਂ ਵਿੱਚ ਢਿੱਲ ਦੇਣ ਦੀ ਕੀਤੀ ਘੋਸ਼ਣਾ।
ਨਵੀਂ ਦਿੱਲੀ: ਦਿੱਲੀ (Delhi) ਵਿੱਚ ਘੱਟ ਰਹੇ ਕੋਰੋਨਾ (Coronavirus) ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਵਲੋਂ ਅੱਜ ਪ੍ਰੈਸ ਕਾਨਫਰੰਸ (Press Conference) ਕੀਤੀ ਗਈ। ਇਸ ਵਿੱਚ ਕੇਜਰਵਿਾਲ ਨੇ ਦਿੱਲੀ ‘ਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਹੋਰ ਢਿੱਲ ਦੇਣ ਦੀ ਘੋਸ਼ਣਾ ਕੀਤੀ ਹੈ। ਇਸ ਦੇ ਤਹਿਤ, ਦਿੱਲੀ ਦੇ ਸਾਰੇ ਬਾਜ਼ਾਰ ਅਤੇ ਮਾਲ ਸੋਮਵਾਰ ਤੋਂ ਪੂਰੀ ਤਰ੍ਹਾਂ ਖੁਲ੍ਹਣਗੇ।
ਇਹ ਵੀ ਪੜ੍ਹੋ-ਕੋਟਕਪੂਰਾ ਗੋਲੀਕਾਂਡ ਮਾਮਲਾ : ਨਵੀਂ SIT ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਤਲਬ
PHOTO
ਰੈਸਟੋਰੈਂਟਾਂ ਨੂੰ ਵੀ 50% ਬੈਠਣ ਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ। ਹਾਲਾਂਕਿ, ਉਨ੍ਹਾਂ ਲਈ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਨਿੱਜੀ ਦਫਤਰ 50% ਸਮਰੱਥਾ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਇਸ ਦੇ ਨਾਲ ਹੀ ਬਾਜ਼ਾਰ, ਮਾਲ ਅਤੇ ਮਾਰਕੀਟ ਕੰਪਲੈਕਸ ਦੀਆਂ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹ ਸਕਦੀਆਂ ਹਨ।
ਇਹ ਵੀ ਪੜ੍ਹੋ-ਸਰਕਾਰੀ ਸਕੂਲਾਂ 'ਚ ਵਿਦੇਸ਼ੀ ਭਾਸ਼ਾਵਾਂ ਨੂੰ ਲੈ ਕੇ ਕੈਪਟਨ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਇਹ ਹੁਕਮ
PHOTO
ਕੇਜਰੀਵਾਲ ਨੇ ਨਾਲ ਇਹ ਵੀ ਕਿਹਾ ਕਿ ਅਸੀਂ ਅਗਲੇ ਇੱਕ ਹਫ਼ਤੇ ਤੱਕ ਸਥਿਤੀ ‘ਤੇ ਨਜ਼ਰ ਰੱਖਾਂਗੇ। ਜੇਕਰ ਕੇਸ ਦੁਬਾਰਾ ਵਧਦੇ ਹਨ ਤਾਂ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।