ਸੰਗਰੂਰ ਜ਼ਿਮਨੀ ਚੋਣ : ‘ਆਪ’ ਦੇ 6 ਕੈਬਨਿਟ ਮੰਤਰੀਆਂ ਨੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
Published : Jun 13, 2022, 6:46 pm IST
Updated : Jun 13, 2022, 6:46 pm IST
SHARE ARTICLE
Sangrur bypoll: 6 AAP cabinet ministers campaign in favor of candidate Gurmel Singh
Sangrur bypoll: 6 AAP cabinet ministers campaign in favor of candidate Gurmel Singh

‘ਆਪ’ ਨੇ ਸੰਗਰੂਰ ’ਚ ਤੇਜ਼ ਕੀਤਾ ਚੋਣ ਪ੍ਰਚਾਰ, ਪਿੰਡਾਂ ਤੇ ਕਸਬਿਆਂ ’ਚ ਕੀਤੀਆਂ ਨੁੱਕੜ ਸਾਭਾਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਜ਼ਿਮਨੀ ’ਚ ਆਪਣੇ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਲਈ ਅਤੇ ਪਾਰਟੀ ਦੀ ਪਿਛਲੀ ਜਿੱਤ ਦੇ ਅੰਤਰ ਨੂੰ ਵਧਾਉਣ ਲਈ ਸ਼ੋਮਵਾਰ ਨੂੰ ਛੇ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ’ਚ ਉਤਾਰਿਆ।

ਚੋਣ ਪ੍ਰਚਾਰ ਦੀ ਮੁਹਿੰਮ ’ਚ ਸ਼ਾਮਲ ਹੁੰਦਿਆਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸੰਗਰੂਰ ਵਿਧਾਨ ਸਭਾ ਖੇਤਰ ’ਚ ਗੁਰਮੇਲ ਸਿੰਘ ਲਈ ਚੋਣ ਪ੍ਰਚਾਰ ਕੀਤਾ, ਜਦੋਂ ਕਿ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਧੂਰੀ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਬਰਨਾਲਾ, ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ, ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਮਲੇਰਕੋਟਲਾ, ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਭਦੌੜ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਲਹਿਰਾ ਵਿੱਚ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ।

Sangrur bypoll: 6 AAP cabinet ministers campaign in favor of candidate Gurmel SinghSangrur bypoll: 6 AAP cabinet ministers campaign in favor of candidate Gurmel Singh

ਚੋਣ ਪ੍ਰਚਾਰ ਦੌਰਾਨ ਮੰਤਰੀਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕਰੀਬ ਤਿੰਨ ਮਹੀਨਿਆਂ ’ਚ ਬਹੁਤ ਸਾਰੇ ਵਿਕਾਸਮਈ ਅਤੇ ਲੋਕ ਹਿਤੈਸ਼ੀ ਕੰਮ ਕੀਤੇ ਹਨ ਅਤੇ ਇਨਾਂ ਕੰਮਾਂ ਦੇ ਆਧਾਰ ’ਤੇ ਹੀ ਉਮੀਦਵਾਰ ਗੁਰਮੇਲ ਸਿੰਘ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।  ਇਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ, ਕਿਉਂਕਿ ਸਾਲ 2014 ਤੋਂ ਹੀ ਪਾਰਟੀ ਦੀ ਇਸ ਹਲਕੇ ’ਚ ਮਜ਼ਬੂਤ ਸਥਿਤੀ ’ਚ ਹੈ।

ਵਿਧਾਇਕਾਂ ਅਤੇ ਸਮਰਥਕਾਂ ਨਾਲ ਉਮੀਦਵਾਰ ਗੁਰਮੇਲ ਸਿੰਘ ਵੱਖ ਵੱਖ ਪਿੰਡਾਂ ਅਤੇ ਕਸਬਿਆਂ ’ਚ ਨੁੱਕੜ ਸਭਾਵਾਂ ’ਚ ਜਾ ਕੇ ਵੋਟਾਂ ਮੰਗੀਆਂ। ਗੁਰਮੇਲ ਸਿੰਘ ਨੇ ਨਾਲ ਵਿਧਾਇਕ ਗੋਲਡੀ ਕੰਬੋਜ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ, ਵਿਧਾਇਕ ਗੁਰਮੀਤ ਸਿੰਘ ਖੁਡੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਜਗਦੀਪ ਸਿੰਘ ਕਾਕਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਵੀ ਜਨ ਸਭਾਵਾਂ ਨੂੰ ਸੰਬੋਧਨ ਕੀਤਾ। 

Sangrur bypoll: 6 AAP cabinet ministers campaign in favor of candidate Gurmel SinghSangrur bypoll: 6 AAP cabinet ministers campaign in favor of candidate Gurmel Singh

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਲ 2014 ਅਤੇ 2019 ’ਚ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ ਅਤੇ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾ ਦੌਰਾਨ ਧੂਰੀ ਹਲਕੇ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਦਿੱਤੇ ਅਸਤੀਫ਼ੇ ਕਾਰਨ ਸੰਗਰੂਰ ਲੋਕ ਸਭਾ ਸੀਟ ਖਾਲ੍ਹੀ ਹੋਈ ਹੈ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਮਿਹਨਤ ਨਾਲ ਕੰਮ ਕਰ ਰਹੇ ਹਨ। ਉਹ ਗਣਿਤ ’ਚ ਗਰੈਜੂਏਟ ਹਨ ਅਤੇ ਉਨ੍ਹਾਂ ਐਮ.ਬੀ.ਏ. ਵੀ ਕੀਤੀ ਹੋਈ ਹੈ। ਰਾਜਨੀਤੀ ’ਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਅਤੇ ਉਨ੍ਹਾਂ ਸਾਲ 2018 ਤੱਕ ਵੱਖ ਵੱਖ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement