ਯੂਕਰੇਨ ਦੇ ਰਾਸ਼ਟਰਪਤੀ ਦੇ ਗ੍ਰਹਿ ਸ਼ਹਿਰ 'ਚ ਰੂਸੀ ਮਿਜ਼ਾਈਲ ਹਮਲੇ 'ਚ 6 ਦੀ ਮੌਤ 
Published : Jun 13, 2023, 3:03 pm IST
Updated : Jun 13, 2023, 3:03 pm IST
SHARE ARTICLE
 6 killed in a Russian missile attack in the home town of the President of Ukraine
6 killed in a Russian missile attack in the home town of the President of Ukraine

ਮੰਗਲਵਾਰ ਸਵੇਰੇ 5 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ ਹਮਲਾ ਹੋਇਆ ਅਤੇ ਇਲਾਕੇ 'ਚ ਅੱਗ ਲੱਗ ਗਈ। 

ਕੀਵ - ਯੂਕ੍ਰੇਨ ਦੇ ਸ਼ਹਿਰ ਕਰੀਵਈ ਰੀਹ ਵਿਚ ਰਿਹਾਇਸ਼ੀ ਇਮਾਰਤਾਂ ਉੱਤੇ ਰੂਸੀ ਮਿਜ਼ਾਈਲ ਨਾਲ ਹਮਲੇ ਵਿਚ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਇਕ  ਖੇਤਰੀ ਗਵਰਨਰ ਨੇ ਦਿੱਤੀ ਹੈ। ਡਿਪ੍ਰੋਪੇਤ੍ਰੋਵਸਕ ਦੇ ਗਵਰਨਰ ਸੇਰਹੀ ਲੇਸਾਕ ਨੇ ਕਿਹਾ ਕਿ ਮੰਗਲਵਾਰ ਸਵੇਰੇ 5 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ ਹਮਲਾ ਹੋਇਆ ਅਤੇ ਇਲਾਕੇ 'ਚ ਅੱਗ ਲੱਗ ਗਈ। 

ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਟੈਲੀਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰ ਕੇ ਕਿਹਾ ਕਿ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ ਅਤੇ ਬਚਾਅ ਕਾਰਜ ਜਾਰੀ ਹਨ। ਯੂਕ੍ਰੇਨ ਵਿਚ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਜੱਦੀ ਸ਼ਹਿਰ ਵਿਚ ਰੂਸੀ ਹਮਲੇ ਵਿਚ ਖੂਨ ਖਰਾਬੇ ਦੀ ਇਹ ਤਾਜ਼ੀ ਘਟਨਾ ਹੈ। ਜ਼ੇਲੇਂਸਕੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਟੈਲੀਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਫਾਇਰਫਾਈਟਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਜ਼ੇਲੇਂਸਕੀ ਨੇ ਲਿਖਿਆ, “ਅੱਤਵਾਦੀਆਂ ਵੱਲੋਂ ਮਿਜ਼ਾਈਲਾਂ, ਰੂਸੀ ਕਾਤਲਾਂ ਨੇ ਰਿਹਾਇਸ਼ੀ ਇਮਾਰਤਾਂ, ਸ਼ਹਿਰਾਂ ਅਤੇ ਨਾਗਰਿਕਾਂ ਵਿਰੁੱਧ ਆਪਣੀ ਜੰਗ ਜਾਰੀ ਰੱਖੀ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement