ਜੰਮੂ ਕਸ਼ਮੀਰ 'ਚ ਨਸ਼ੀਲੇ ਪਦਾਰਥ ਦੀ ਵੱਡੀ ਖੇਪ ਬਰਾਮਦ, 3 ਗ੍ਰਿਫ਼ਤਾਰ
Published : Jun 13, 2023, 2:36 pm IST
Updated : Jun 13, 2023, 2:37 pm IST
SHARE ARTICLE
A large consignment of drugs recovered in Jammu and Kashmir, 3 arrested
A large consignment of drugs recovered in Jammu and Kashmir, 3 arrested

ਕਸ਼ਮੀਰ ਤੋਂ ਸਰਹੱਦੀ ਸ਼ਹਿਰ 'ਚ ਤਸਕਰੀ ਕਰ ਕੇ ਲਿਆਈ ਜਾ ਰਹੀ 3.8 ਕਿਲੋਗ੍ਰਾਮ ਚਰਸ ਬਰਾਮਦ ਕੀਤੀ ਗਈ ਹੈ

ਜੰਮੂ - ਜੰਮੂ-ਕਸ਼ਮੀਰ ਦੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ 'ਚ 2 ਵੱਖ-ਵੱਖ ਮੁਹਿੰਮਾਂ 'ਚ 2 ਕਿਲੋਗ੍ਰਾਮ ਹੈਰੋਇਨ ਸਮੇਤ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹਿੰਮਾਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਰਾਜੌਰੀ ਦੇ ਸੀਨੀਅਰ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਦਲ ਨੇ ਸੋਮਵਾਰ ਨੂੰ ਦਾਰਹਾਲੀ ਪੁਲ 'ਤੇ ਇਕ ਨਿੱਜੀ ਵਾਹਨ ਰੋਕਿਆ ਗਿਆ ਅਤੇ ਕਸ਼ਮੀਰ ਤੋਂ ਸਰਹੱਦੀ ਸ਼ਹਿਰ 'ਚ ਤਸਕਰੀ ਕਰ ਕੇ ਲਿਆਈ ਜਾ ਰਹੀ 3.8 ਕਿਲੋਗ੍ਰਾਮ ਚਰਸ ਬਰਾਮਦ ਕੀਤੀ ਗਈ। ਵਾਹਨ 'ਚ ਸਵਾਰ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।   

ਇਸ ਦੇ ਨਾਲ ਹੀ ਪੁੰਛ ਦੇ ਸੀਨੀਅਰ ਪੁਲਿਸ ਸੁਪਰਡੈਂਟ ਵਿਨੇ ਸ਼ਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਸਰਹੱਦੀ ਜ਼ਿਲ੍ਹੇ ਦੇ ਬਗਯਾਲਦਾਰਾ ਪਿੰਡ ਕੋਲ ਜੰਗਲਾਤ ਖੇਤਰ ਤੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅੱਤਵਾਦੀ ਮੁਹੰਮਦ ਰਾਸ਼ਿਦ ਦੇ ਖ਼ੁਲਾਸੇ 'ਤੇ ਹੈਰੋਇਨ ਬਰਾਮਦ ਕੀਤੀ ਗਈ। ਰਾਸ਼ਿਦ ਨੂੰ ਹਾਲ ਹੀ 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਨੇ ਸ਼ਰਮਾ ਨੇ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ, ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਨੂੰ ਮਾਮਲੇ 'ਚ ਜੋੜਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਨੇ ਮਾਮਲੇ 'ਚ ਗ੍ਰਿਫ਼ਤਾਰ ਇਕ ਹੋਰ ਦੋਸ਼ੀ ਮੁਹੰਮਦ ਸਫੀਰ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਐਤਵਾਰ ਨੂੰ ਅੱਲਾਪੀਰ ਪਿੰਡ ਸਥਿਤ ਉਸ ਦੇ ਘਰੋਂ 7 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ। ਐੱਸ.ਐੱਸ.ਪੀ. ਨੇ ਕਿਹਾ ਕਿ ''ਅਜਿਹਾ ਮੰਨਿਆ ਜਾਂਦਾ ਹੈ ਕਿ ਇਹ ਨਕਦੀ ਅੱਤਵਾਦੀ ਕੰਮਾਂ ਲਈ ਇਕੱਠੀ ਕੀਤੀ ਗਈ ਹੈ।''
 

SHARE ARTICLE

ਏਜੰਸੀ

Advertisement

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM
Advertisement