
ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ
ਗੋਲਪਾੜਾ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਮਹਿਲਾ ਆਗੂ ਦੀ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਹਤਿਆ ਕਰ ਦਿਤੀ ਅਤੇ ਉਸ ਦੀ ਲਾਸ਼ ਆਸਾਮ ਦੇ ਗੋਲਪਾੜਾ ਜ਼ਿਲ੍ਹੇ ਵਿਚ ਨੈਸ਼ਨਲ ਹਾਈਵੇਅ ਨੰਬਰ 17 'ਤੇ ਸੁੱਟ ਦਿਤੀ । ਇਸ ਸਬੰਧ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: ਪਟਿਆਲਾ ’ਚ ਪੁਲਿਸ ਨੇ ਚੁਕਵਾਇਆ ਕਿਸਾਨਾਂ ਦਾ ਧਰਨਾ, ਜਗਜੀਤ ਸਿੰਘ ਡੱਲੇਵਾਲ ਸਣੇ ਕਈ ਕਿਸਾਨ ਆਗੂ ਹਿਰਾਸਤ ‘ਚ
ਪੁਲਿਸ ਇੰਸਪੈਕਟਰ ਜਨਰਲ (ਸੀ.ਆਈ.ਡੀ.) ਦੇਵਰਾਜ ਉਪਾਧਿਆਏ ਨੇ ਦਸਿਆ ਕਿ ਜ਼ਿਲ੍ਹਾ ਭਾਜਪਾ ਸਕੱਤਰ ਜੋਨਾਲੀ ਨਾਥ ਦੀ ਲਾਸ਼ ਸੋਮਵਾਰ ਸਵੇਰੇ ਜ਼ਿਲ੍ਹੇ ਦੇ ਸਲਪਾੜਾ ਖੇਤਰ ਵਿਚ ਨੈਸ਼ਨਲ ਹਾਈਵੇ-17 'ਤੇ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਹਮਲਾਵਰ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦਸਿਆ ਕਿ ਪੁਲਿਸ ਨੇ ਇਕ ਦੋਸ਼ੀ ਹਸਨੂਰ ਇਸਲਾਮ ਨੂੰ ਦੁਪਹਿਰ ਵੇਲੇ ਮਟੀਆ ਇਲਾਕੇ ਵਿਚ ਉਸ ਦੀ ਦੁਕਾਨ ਤੋਂ ਕਾਬੂ ਕੀਤਾ।
ਇਹ ਵੀ ਪੜ੍ਹੋ: ਭੋਪਾਲ ਦੇ 'ਸਤਪੁੜਾ ਭਵਨ' 'ਚ ਲੱਗੀ ਅੱਗ, ਹਵਾਈ ਫ਼ੌਜ ਦੀ ਮਦਦ ਨਾਲ ਪਾਇਆ ਗਿਆ ਕਾਬੂ
ਅਧਿਕਾਰੀ ਨੇ ਦਾਅਵਾ ਕੀਤਾ ਕਿ ਪੁਛਗਿਛ ਦੌਰਾਨ ਮੁਲਜ਼ਮ ਨੇ ਦਸਿਆ ਕਿ ਉਹ ਪਹਿਲਾਂ ਔਰਤ ਨਾਲ ਸਬੰਧਾਂ ਵਿਚ ਸੀ ਪਰ ਕੁੱਝ ਮਹੀਨੇ ਪਹਿਲਾਂ ਹੀ ਉਸ ਨੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੋਲਪਾੜਾ ਸਿਵਲ ਹਸਪਤਾਲ ਭੇਜ ਦਿਤਾ ਹੈ। ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਪੰਜ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ।